12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਆਰਟ ਅਧਿਆਪਕਾ ਦਾ ਕੌਸਾ ਟਰੱਸਟ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਡਾਕਟਰ ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਦੇ ਪਿ੍ੰਸੀਪਲ ਸ਼੍ਰੀਮਤੀ ਰਿਚਾ ਮਹਾਜਨ ਨੇ ਦੱਸਿਆ ਕਿ ਸਾਡੇ ਸਕੂਲ ਲਈ ਇਹ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਆਰਟ ਅਧਿਆਪਕਾ ਸ਼੍ਰੀਮਤੀ ਰਮਨਜੀਤ ਕੌਰ ਦਾ ਕੌਸਾ ਟਰੱਸਟ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਬੀਤੇ ਦਿਨੀਂ ਕੇ.ਟੀ. ਕਲਾ ਮਿਊਜ਼ੀਅਮ ਅੰਮਿ੍ਤਸਰ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਟਰੱਸਟ ਵਲੋਂ ਕਲਾ ਦੇ ਖੇਤਰ ਵਿਚ ਆਪਣਾ ਬਿਹਤਰੀਨ ਯੋਗਦਾਨ ਦੇਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਆਰਟ ਅਧਿਆਪਕਾ ਰਮਨਜੀਤ ਕੌਰ ਨੂੰ ਕੌਸਾ ਟਰੱਸਟ ਕਲਾ ਐਵਾਰਡ 2026 ਨਾਲ ਸਨਮਾਨਿਆ ਗਿਆ | ਇਹ ਐਵਾਰਡ ਉਨ੍ਹਾਂ ਦੀ ਕਲਾ ਪ੍ਰਤੀ ਲਗਨ, ਮਿਹਨਤ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਲੇ ਯੋਗਦਾਨ ਦੀ ਮਾਨਤਾ ਵਜੋਂ ਦਿੱਤਾ ਗਿਆ ਹੈ | ਉਹ ਸਦਾ ਹੀ ਸਕੂਲ ਵਿਚ ਕਲਾ ਦੇ ਖੇਤਰ ਨੂੰ ਉਤਸ਼ਾਹਿਤ ਕਰਦੇ ਆ ਰਹੇ ਹਨ ਅਤੇ ਬੱਚਿਆਂ ਨੂੰ ਆਪਣੇ ਹੁਨਰ ਨਿਖਾਰਨ ਲਈ ਪ੍ਰੇਰਿਤ ਕਰਦੇ ਹਨ | ਇਸ ਉਪਲੱਬਧੀ ਲਈ ਸਕੂਲ ਵਲੋਂ ਉਨ੍ਹਾਂ ਨੂੰ ਵਧਾਈਆਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹਏ ਕਿਹਾ ਕਿ ਸਕੂਲ ਨੂੰ ਉਮੀਦ ਹੈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਸਫ਼ਲਤਾਵਾਂ ਹਾਸਲ ਕਰਦੇ ਰਹਿਣਗੇ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਯੂਰਪ ਦਾ ਵਿਸਥਾਰ ਜਲਦ ਹੋਵੇਗਾ - ਭੱਟੀ ਅਗਲੀ ਖ਼ਬਰ ਆੜ੍ਹਤੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ : ਪ੍ਰਧਾਨ ਜੌਲੀ
Ad Position 24