12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ਵ ਸਿਹਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਅਤੇ ਸਕੱਤਰ ਵਿੱਦਿਆ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਡਾ. ਚਰਨਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਵਿਸ਼ਾ Tਸਿਹਤ ਲਈ ਇਕਜੁੱਟਤਾU ਸੀ | ਵਿਦਿਆਰਥੀਆਂ ਦੀ ਸਮੁੱਚੀ ਸਿਹਤ ਨੂੰ ਮੁੱਖ ਰੱਖਦਿਆਂ ਪ੍ਰੋ. ਨਵਤੇਜ ਕੌਰ ਬੇਦੀ ਵਲੋਂ ਸਾਲ 2026 ਦੇ ਕੇਂਦਰੀ ਵਿਸ਼ੇ Tਸਿਹਤ ਲਈ ਇਕਜੁੱਟਤਾU 'ਤੇ ਇਕ ਪ੍ਰੇਰਣਾਦਾਇਕ ਅਤੇ ਗਿਆਨਮਈ ਭਾਸ਼ਣ ਦਿੱਤਾ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਨੈਤਿਕ ਤੇ ਸਰੀਰਕ ਸੁਧਾਰ ਲਈ ਚੰਗੀਆਂ ਆਦਤਾਂ ਵਿਕਸਿਤ ਕਰਨਾ ਸੀ | ਸਿਹਤਮੰਦ ਜੀਵਨ ਦੇ ਪੰਜ ਮੂਲ ਨੁਕਤਿਆਂ ਸੰਬੰਧੀ ਪ੍ਰੋ. ਨਵਤੇਜ ਕੌਰ ਬੇਦੀ ਨੇ ਬਹੁਤ ਹੀ ਸਪੱਸ਼ਟ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਇਆ ਕਿ ਸਿਹਤਮੰਦ ਜੀਵਨ ਦਾ ਮਤਲਬ ਸਿਰਫ਼ ਬਿਮਾਰੀ ਤੋਂ ਮੁਕਤ ਹੋਣਾ ਨਹੀਂ, ਸਗੋਂ ਇਕ ਸੰਤੁਲਿਤ ਜੀਵਨਸ਼ੈਲੀ ਅਪਣਾਉਣਾ ਹੈ | ਉਨ੍ਹਾਂ ਚੰਗੀ ਸਿਹਤ ਲਈ ਪੰਜ ਮੁੱਖ ਗੁਣਾਂ ਦੀ ਵਿਆਖਿਆ ਕੀਤੀ, ਜਿਨ੍ਹਾਂ ਵਿਚ ਪੌਸ਼ਟਿਕ ਖ਼ੁਰਾਕ, ਪੂਰੀ ਤੇ ਮਿਆਰੀ ਨੀਂਦ, ਸਮਾਜਿਕ ਗਤੀਵਿਧੀਆਂ, ਨਿਯਮਿਤ ਸਰੀਰਕ ਕਸਰਤ ਅਤੇ ਤਣਾਅ ਦਾ ਸਹੀ ਪ੍ਰਬੰਧਨ ਸਨ | ਉਨ੍ਹਾਂ ਵਿਦਿਆਰਥੀਆਂ ਨੂੰ ਵਰਜਿਆ ਕਿ ਉਹ ਮੋਬਾਈਲ ਅਤੇ ਆਧੁਨਿਕ ਜੀਵਨ ਦੀ ਅੰਨ੍ਹੀ ਦੌੜ ਵਿਚ ਆਪਣੀ ਸਿਹਤ ਨੂੰ ਨਜ਼ਰ ਅੰਦਾਜ਼ ਨਾ ਕਰਨ | ਇਸ ਮੌਕੇ ਬੀ.ਐੱਸ.ਸੀ. (ਮੈਡੀਕਲ) ਦੀਆਂ ਵਿਦਿਆਰਥਣਾਂ ਅਮਨਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਅੱਜ ਦੇ ਤਣਾਅਪੂਰਨ ਦੌਰ ਵਿਚ ਮਨੋਵਿਗਿਆਨਕ ਅਤੇ ਸਰੀਰਕ ਤੰਦਰੁਸਤੀ ਨੂੰ ਬਰਕਰਾਰ ਰੱਖਣ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਇਸ ਸਮਾਗਮ ਦੌਰਾਨ ਡਾ. ਪਰਮਜੀਤ ਕੌਰ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਨਵਦੀਪ ਕੌਰ ਅਤੇ ਸਮੂਹ ਸਟਾਫ਼ ਸਮੇਤ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਣਸੁਖਾਵੀਂ ਦੁਰਘਟਨਾ ਦਾ ਕਾਰਨ ਬਣ ਸਕਦੇ ਹਨ ਰਾਤ ਵੇਲੇ ਚੱਲ ਰਹੇ ਤੂੜੀ ਤੇ ਪਰਾਲੀ ਦੀਆਂ ਗੱਠਾ ਨਾਲ ਭਰੇ ਓਵਰ-ਲੋਡਿੰਗ ਵਾ...
Ad Position 24