12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਧਾਰੀਵਾਲ, 7 ਅਪ੍ਰੈਲ (ਜੇਮਸ ਨਾਹਰ)-ਅੱਜ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ, ਪਿ੍ਤਪਾਲ ਸਿੰਘ ਡਾਇਰੈਕਟਰ ਅਤੇ ਪਿ੍ੰ. ਸੈਮੂਅਲ ਦਾਸ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੁਆਰਾ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਬੱਚਿਆਂ ਦੇ ਜਥਿਆਂ ਨੇ ਕੀਰਤਨ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਅਧਿਆਪਕਾ ਅਮਨਦੀਪ ਕੌਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਦੀ ਤਿਆਰੀ ਅਧਿਆਪਕਾ ਕੁਲਵਿੰਦਰ ਕੌਰ ਨੇ ਕਰਵਾਈ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਿਸ਼ਤੇਦਾਰ ਨੰੂ ਗਹਿਣਿਆਂ 'ਤੇ ਕਰਜ਼ ਦਿਵਾਉਣ ਦੇ ਬਹਾਨੇ ਔਰਤ ਨੇ ਹੜੱਪੇ ਪੈਸੇ, ਨਾ ਦਿਵਾਇਆ ਕਰਜ਼, ਨਾ ਗਹਿਣੇ ਕੀਤੇ ਵਾਪ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਇਆ
Ad Position 24