12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਵਲੋਂ ਇਕ ਨੌਜਵਾਨ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਵਡਾਲਾ ਗ੍ਰੰਥੀਆਂ, 7 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪੁਲਿਸ ਚੌਂਕੀ ਵਡਾਲਾ ਗ੍ਰੰਥੀਆਂ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਚੌਕੀ ਇੰਚਾਰਜ ਏਐਸਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਕਸਬਾ ਵਡਾਲਾ ਗ੍ਰੰਥੀਆਂ ਤੋਂ ਗ੍ਰੰਥਗੜ ਵੱਲ ਗਸਤ ਕਰ ਰਹੀ ਸੀ | ਜਦੋਂ ਪੁਲਿਸ ਪਾਰਟੀ ਗ੍ਰੰਥਗੜ ਮੋੜ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਸੁੱਟਣ ਲੱਗਾ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਸਿਮਰਨਜੀਤ ਸਿੰਘ ਉਰਫ ਗਿਆਨੀ ਪੁੱਤਰ ਸਮਸ਼ੇਰ ਸਿੰਘ ਵਾਸੀ ਫਿਛਰੇਵਾਲ ਹਾਲ ਵਾਸੀ ਵਡਾਲਾ ਗ੍ਰੰਥੀਆਂ ਦੱਸਿਆ | ਚੌਕੀ ਇੰਚਾਰਜ ਸੁਖਰਾਜ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਨਾਰਕੋਟਿਕ ਡਰੱਗ ਡਿਟੈਕਸ਼ਨ ਕਿੱਟ ਨਾਲ ਜਾਂਚ ਕਰਨ 'ਤੇ ਇਹ ਹੈਰੋਇਨ ਹੋਣ ਦੀ ਪੁਸ਼ਟੀ ਹੋਈ | ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਵਲੋਂ ਪਾਰਟੀ ਦੀਆਂ ਨੀਤੀਆਂ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਦੇ 27 ਵਿਦਿਆਰਥੀਆਂ ਨੇ ਨਰਾਇਣ ਪ੍ਰਤਿਭਾ ਖੋਜ ਇਮਤਿਹਾਨ ਵਿਚ 45 ਹਜ਼ਾਰ 700 ਰੁਪਏ ਵਜ਼ੀਫ਼ੇ ਪ੍ਰਾਪਤ...
Ad Position 24