12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਗੜੇ ਮੌਸਮ ਨੇ ਕਿਸਾਨਾਂ ਦੀ ਵਧਾਈ ਚਿੰਤਾ

Ad Position 21
No active advertisement
ਅਜੀਤ ਡੈਸਕ 08-04-2026
ਮਾਧੋਪੁਰ, 7 ਅਪ੍ਰੈਲ (ਮਹਿਰਾ)-ਪਿਛਲੇ ਦਿਨ ਤੋਂ ਅਚਾਨਕ ਵਿਗੜੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਕੇ ਰੱਖ ਦਿੱਤਾ ਹੈ, ਕਿਉਂਕਿ ਬੇਮੌਸਮੇ ਮੀਂਹ ਤੇ ਚੱਲ ਰਹੇ ਤੂਫ਼ਾਨ ਨੇ ਕਿਸਾਨਾਂ ਦੀਆਂ ਚਿੰਤਾ ਨੂੰ ਵਧਾ ਕੇ ਰੱਖ ਦਿੱਤਾ, ਜਿਸ ਕਰਕੇ ਕਿਸਾਨ ਖ਼ਾਸੇ ਪੇ੍ਰਸ਼ਾਨ ਹੋ ਗਏ ਹਨ, ਕਿਉਂਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕਣ ਦੀ ਕਗਾਰ 'ਤੇ ਪਹੁੰਚ ਚੁੱਕੀ ਹੈ ਅਤੇ ਕਈ ਕਿਸਾਨਾਂ ਵਲੋਂ ਵਾਢੀ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੁੱਚਾ ਸਿੰਘ, ਸਤਿਨਾਮ ਸਿੰਘ, ਕਸ਼ਮੀਰ ਸਿੰਘ, ਲਖਵੀਰ ਸਿੰਘ, ਦਿਲਬਾਗ ਸਿੰਘ, ਹਰਮਨ ਸਿੰਘ, ਅਰਵਿੰਦਰ ਸਿੰਘ, ਅਸ਼ੋਕ ਕੁਮਾਰ, ਰਾਜ ਕੁਮਾਰ, ਮਨੀ ਰਾਮ ਅਤੇ ਉਂਕਾਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਨਾਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਅਚਾਨਕ ਖ਼ਰਾਬ ਅਤੇ ਬਦਲਦੇ ਹੋਏ ਮੌਸਮ ਨੇ ਕਿਸਾਨਾਂ ਨੂੰ ਚਿੰਤਾ ਦੇ ਆਲਮ ਵਿਚ ਪਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੁਝ ਕਿਸਾਨਾਂ ਵਲੋਂ ਆਪਣੀ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਕਰ ਦਿੱਤੀ ਗਈ ਸੀ | ਪਰ ਅਚਾਨਕ ਵਿਗੜੇ ਮੌਸਮ ਨੇ ਉਨ੍ਹਾਂ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਕਤ ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਦੀ ਠੱਗੀ, ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
Ad Position 24