12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਹੈਰੋਇਨ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਪਠਾਨਕੋਟ, 7 ਅਪ੍ਰੈਲ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ਤੋਂ 7.82 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਦੀ ਪੁਲਿਸ ਵਲੋਂ ਅਭਿਸ਼ੇਕ ਉਰਫ ਸ਼ੇਰੂ ਪੁੱਤਰ ਜਸਪਾਲ ਵਾਸੀ ਘਰਥੋਲੀ ਮੁਹੱਲਾ ਪਠਾਨਕੋਟ ਕੋਲੋਂ 5.62 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਹੀ ਸਦਰ ਥਾਣਾ ਪਠਾਨਕੋਟ ਦੀ ਪੁਲਿਸ ਵਲੋਂ ਕੁਮਾਰ ਸ਼ਰਮਾ ਉਰਫ ਬੁੱਲ੍ਹੀ ਪੁੱਤਰ ਮਨੋਜ ਕੁਮਾਰ ਵਾਸੀ ਪਿੰਡ ਫੰਗੜੀਆਂ ਜ਼ਿਲ੍ਹਾ ਪਠਾਨਕੋਟ ਕੋਲੋਂ 2.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਸਬੰਧਿਤ ਥਾਣੇ 'ਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜੀ. ਐੱਨ. ਡੀ. ਯੂ. ਕਾਲਜ ਵਿਖੇ ਉਦਮਤਾ ਵਿਕਾਸ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਗੜੇ ਮੌਸਮ ਨੇ ਕਿਸਾਨਾਂ ਦੀ ਵਧਾਈ ਚਿੰਤਾ
Ad Position 24