ਪਠਾਨਕੋਟ, 7 ਅਪ੍ਰੈਲ (ਸੁਮਿਤ)-ਮਿਸ਼ਨ ਰੋਡ 'ਤੇ ਬੱਚਿਆਂ ਦੇ ਪਾਰਕ ਦੇ ਬਾਹਰੋਂ ਇਕ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਖੇਤਰ ਦੀ ਗਿਣਤੀ ਸ਼ਹਿਰ ਦੇ ਪੌਸ਼ ਖੇਤਰਾਂ ਵਿਚ ਕੀਤੀ ਜਾਂਦੀ ਹੈ ਅਤੇ ਇਸ ਘਟਨਾ ਨੇ ਸਥਾਨਿਕ ਲੋਕਾਂ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਮੋਟਰਸਾਈਕਲ ਮਾਲਕ ਵਿਸ਼ਾਲ ਸ਼ਾਮ ਨੂੰ ਸੈਰ ਕਰਨ ਲਈ ਪਾਰਕ ਪਹੁੰਚਿਆ ਸੀ | ਉਸ ਨੇ ਆਪਣਾ ਮੋਟਰਸਾਈਕਲ ਪਾਰਕ ਦੇ ਬਾਹਰ ਖੜ੍ਹਾ ਕੀਤਾ ਅਤੇ ਅੰਦਰ ਚਲਾ ਗਿਆ | ਕੁਝ ਦੇਰ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਗ਼ਾਇਬ ਸੀ | ਉਨ੍ਹਾਂ ਨੇ ਇਲਾਕੇ ਵਿਚ ਮੋਟਰਸਾਈਕਲ ਦੀ ਭਾਲ ਕੀਤੀ, ਪਰ ਉਹ ਨਹੀਂ ਮਿਲਿਆ | ਇਸ ਤੋਂ ਬਾਅਦ ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਫੁਟੇਜ ਵਿਚ ਇਕ ਅਣਪਛਾਤੇ ਵਿਅਕਤੀ ਬਾਈਕ ਲੈ ਕੇ ਭੱਜਦਾ ਦਿਖਾਈ ਦੇ ਰਿਹਾ ਹੈ | ਉਸ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ |