ਪਠਾਨਕੋਟ, 7 ਅਪ੍ਰੈਲ (ਸੁਮਿਤ)-ਗੁਰੂ ਨਾਭਾ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਇਲਾਕੇ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਉਨ੍ਹਾਂ ਨੇ ਗੁਰੂ ਨਾਭਾ ਦਾਸ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਾਜ ਲਈ ਪੇ੍ਰਰਨਾ ਦੱਸਿਆ | ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਮਾਨਵਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜਿਸ ਨੂੰ ਅਪਣਾ ਕੇ ਸਮਾਜ ਵਿੱਚ ਏਕਤਾ ਲਿਆਂਦੀ ਜਾ ਸਕਦੀ ਹੈ | ਪ੍ਰੋਗਰਾਮ ਦੇ ਅੰਤ ਵਿਚ, ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਵਿੱਚ ਪਹੁੰਚੇ | ਇਸ ਪੂਰੇ ਸਮਾਗਮ ਨੇ ਖੇਤਰ ਵਿਚ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ |