12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਰਹੱਦੀ ਪਿੰਡ ਪਹਾੜੀਪੁਰ ਤੇ ਆਸ-ਪਾਸ ਦੇ ਇਲਾਕੇ ਵਿਚ ਚਲਾਈ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 08-04-2026
ਨਰੋਟ ਜੈਮਲ ਸਿੰਘ, 7 ਅਪ੍ਰੈਲ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਪਠਾਨਕੋਟ ਦਲਵਿੰਦਰਜੀਤ ਸਿੰਘ ਢਿੱਲੋਂ ਦੀ ਦਿਸ਼ਾ ਨਿਰਦੇਸ਼ ਅਨੁਸਾਰ ਕਾਨੰੂਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਅਤੇ ਭੈੜੇ ਪੁਰਸ਼ਾਂ 'ਤੇ ਤੰਜ ਕੱਸਣ ਲਈ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਨਰੋਟ ਜੈਮਲ ਸਿੰਘ ਦੇ ਅਧੀਨ ਆਉਂਦੇ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ ਬੀ.ਐਸ.ਐਫ. ਦੀ ਇਕ ਟੁੱਕੜੀ ਨਾਲ ਸੰਯੁਕਤ ਰੂਪ ਵਿਚ ਤਲਾਸ਼ੀ ਮੁਹਿੰਮ ਚਲਾਈ | ਇਸ ਮੁਹਿੰਮ ਤਹਿਤ ਪੁਲਿਸ ਅਤੇ ਬੀ.ਐਸ.ਐਫ. ਦੇ ਨੌਜਵਾਨਾਂ ਨੇ ਸ਼ੱਕੀ ਥਾਵਾਂ ਨੂੰ ਬਰੀਕੀ ਨਾਲ ਖੰਘਾਲਿਆ | ਇਸ ਮੌਕੇ ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਜਾਣ ਵਿਅਕਤੀਆਂ ਨੂੰ ਆਪਣੇ ਘਰਾਂ ਵਿਚ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਉਨ੍ਹਾਂ ਦੇ ਪਹਿਚਾਣ ਪੱਤਰ ਲੈਣ ਅਤੇ ਫਿਰ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਪੁਲਿਸ ਨੂੰ ਸੱਚੀ ਜਾਣਕਾਰੀ ਦੇਣ ਤਾਂ ਜੋ ਪੁਲਿਸ ਅਪਰਾਧ ਕਰਨ ਵਾਲੇ ਲੋਕਾਂ ਅਤੇ ਸਮਾਜਿਕ ਬੁਰਾਈਆਂ ਫੈਲਾਉਣ ਵਾਲੇ ਲੋਕਾਂ ਤੱਕ ਪਹੁੰਚਣ ਲਈ ਕਾਮਯਾਬ ਹੋ ਸਕਣ ਤੇ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਉਸ ਦੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ | ਡੀ.ਐਸ.ਪੀ. ਆਪ੍ਰੇਸ਼ਨ ਬਾਜਵਾ ਨੇ ਕਿਹਾ ਕਿ ਪੁਲਿਸ ਪਬਲਿਕ ਦੇ ਤਾਲਮੇਲ ਤੋਂ ਬਿਨਾਂ ਕਦੇ ਵੀ ਆਪਣੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕਦੀ | ਇਸ ਲਈ ਪੁਲਿਸ ਤੇ ਲੋਕਾਂ ਵਿਚ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਵਰੁਣ ਗੈਸ ਏਜੰਸੀ 'ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਰੇਡ, ਕਈ ਦਸਤਾਵੇਜ਼ ਜ਼ਬਤ ਅਗਲੀ ਖ਼ਬਰ ਗੁਰੂ ਨਾਭਾ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ
Ad Position 24