12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਪਠਾਨਕੋਟ, 7 ਅਪ੍ਰੈਲ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਘੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿੱਤਨੇਮ ਦੀ ਬਾਣੀ ਅਤੇ ਪਾਠ ਕੀਤੇ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਵਲੋਂ ਕੀਰਤਨ ਕਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਣ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਪਿ੍ਤਪਾਲ ਸਿੰਘ, ਕੁਲਵਿੰਦਰ ਸਿੰਘ, ਚਰਨ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਦੀਦਾਰ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ, ਜੋਤੀ ਕੌਰ, ਰਤਨ ਕੌਰ, ਭੁਪਿੰਦਰ ਕੌਰ, ਨਰਿੰਦਰ ਕੌਰ ਯੂ.ਐਸ.ਏ., ਸੁਰਿੰਦਰਜੀਤ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ ਕੇਸਰ, ਦਰਸ਼ਨ ਕੌਰ, ਹਰਜਿੰਦਰ ਕੌਰ, ਹਰਵਿੰਦਰ ਕੌਰ, ਅਰਵਿੰਦਰ ਕੌਰ, ਤੇਜਿੰਦਰ ਕੌਰ, ਵਰਿੰਦਰ ਕੌਰ, ਰਜਿੰਦਰ ਕੌਰ, ਸੁਰਿੰਦਰ ਕੌਰ, ਬਲਵੰਤ ਕੌਰ, ਰਣਜੀਤ ਸਿੰਘ, ਜਸਬੀਰ ਸਿੰਘ ਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਵਰੁਣ ਗੈਸ ਏਜੰਸੀ 'ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਰੇਡ, ਕਈ ਦਸਤਾਵੇਜ਼ ਜ਼ਬਤ
Ad Position 24