12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵੁੱਡਸਟਾਕ ਪਬਲਿਕ ਸਕੂਲ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026
ਬਟਾਲਾ, 7 ਅਪ੍ਰੈਲ (ਸਤਿੰਦਰ ਸਿੰਘ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾਕਟਰ ਸਤਿੰਦਰਜੀਤ ਕੌਰ ਨਿੱਜਰ, ਪਿ੍ੰਸੀਪਲ ਡਾ. ਐਨਸੀ, ਵਿੱਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਨੌਜਵਾਨ ਪੀੜੀ ਨੂੰ ਤਣਾਅ ਮੁਕਤ ਹੋਣ ਲਈ ਯੋਗਾ, ਕਸਰਤ, ਚੰਗਾ ਖਾਣ-ਪੀਣ ਲਈ ਪ੍ਰੇਰਿਤ ਕਰਦੇ ਹੋਏ ਭਾਸ਼ਣ, ਕਵਿਤਾ, ਡਰਾਮਾ ਆਦਿ ਪੇਸ਼ ਕਰ ਕੇ ਜਾਗਰੂਕ ਕੀਤਾ ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਪਣੀ ਚੰਗੀ ਸਿਹਤ ਵੱਲ ਧਿਆਨ ਦੇ ਸਕਣ | ਇਸ ਉਦੇਸ਼ ਦੀ ਪੂਰਤੀ ਲਈ ਚੇਅਰਪਰਸਨ ਡਾ. ਸਤਿੰਦਰਜੀਤ ਨਿੱਜ਼ਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਤਨਾਅ ਘੱਟ ਕਰਨ ਲਈ ਆਪਣੇ ਸਮੇਂ ਦੀ ਸਹੀ ਵਰਤੋਂ ਕਰਨ ਲਈ ਕਿਹਾ ਅਤੇ ਸਮੇਂ-ਸਮੇਂ 'ਤੇ ਖੇਡਾਂ ਵਿਚ ਹਿੱਸਾ ਲੈਣ ਅਤੇ ਚੰਗੀ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਏ. ਟੀ. ਐੱਮ. ਤੇ ਐੱਸ. ਬੀ. ਆਈ. ਬੈਂਕ ਮਾਧੋਪੁਰ ਵਿਖੇ ਬੈਂਕ 'ਚ ਕੈਸ਼ ਨਾ ਹੋਣ ਕਰਕੇ ਗ੍ਰਾਹਕਾਂ ਨੂੰ ਪੇਸ਼ ਆ ਰਹੀਆਂ ਮ...
Ad Position 24