12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੀ.ਡੀ.ਐਸ. ਪ੍ਰੀਖਿਆ 'ਚ ਦੇਸ਼ ਭਰ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲਾ ਜਸਨੂਰ ਸਿੰਘ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 08-04-2026
ਪਠਾਨਕੋਟ, 7 ਅਪ੍ਰੈਲ (ਸੰਧੂ)- ਸਰਹੱਦੀ ਸ਼ਹਿਰ ਪਠਾਨਕੋਟ ਲਈ ਉਸ ਵੇਲੇ ਮਾਣ ਦਾ ਪਲ ਬਣ ਗਿਆ ਜਦੋਂ ਇੱਥੋਂ ਦੇ ਹੋਣਹਾਰ ਨੌਜਵਾਨ ਜਸਨੂਰ ਸਿੰਘ ਨੇ ਕੰਬਾਈਾਡ ਡਿਫੈਂਸ ਸਰਵਿਸਿਜ਼ ਪ੍ਰੀਖਿਆ ਵਿਚ ਦੇਸ਼ ਭਰ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਜਸਨੂਰ ਦੀ ਇਸ ਇਤਿਹਾਸਕ ਸਫਲਤਾ ਨਾਲ ਪੂਰੇ ਜ਼ਿਲ੍ਹੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਸ੍ਰੀਜਲ ਗੁਪਤਾ ਵਲੋਂ ਜਸਨੂਰ ਸਿੰਘ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ | ਸ੍ਰੀਜਲ ਗੁਪਤਾ ਨੇ ਜਸਨੂਰ ਦੇ ਮਾਤਾ-ਪਿਤਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਇਸ ਵੱਡੀ ਉਪਲੱਬਧੀ ਲਈ ਵਧਾਈ ਦਿੱਤੀ | ਸ੍ਰੀਜਲ ਗੁਪਤਾ ਨੇ ਕਿਹਾ ਕਿ ਜਸਨੂਰ ਸਿੰਘ ਨੇ ਨਾ ਸਿਰਫ਼ ਆਪਣੇ ਮਾਤਾ-ਪਿਤਾ, ਸਗੋਂ ਪੂਰੇ ਪਠਾਨਕੋਟ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੇ ਮਾਤਾ-ਪਿਤਾ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਜਸਨੂਰ ਦਾ ਬਚਪਨ ਤੋਂ ਹੀ ਭਾਰਤੀ ਫ਼ੌਜ 'ਚ ਜਾਣ ਦਾ ਸੁਪਨਾ ਸੀ, ਜਿਸ ਨੂੰ ਉਸ ਨੇ ਆਪਣੀ ਇਕਾਗਰਤਾ ਨਾਲ ਸੱਚ ਕਰ ਦਿੱਤਾ ਹੈ | ਸਥਾਨਕ ਨਿਵਾਸੀਆਂ ਵਲੋਂ ਵੀ ਜਸਨੂਰ ਦਾ ਮੂੰਹ ਮਿੱਠਾ ਕਰਵਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਨਰੋਟ ਜੈਮਲ ਸਿੰਘ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਗਤੀ ਮਹਿਲਾ ਯੂਥ ਕਲੱਬ ਵਲੋਂ ਜਾਗਰੂਕਤਾ ਸੈਮੀਨਾਰ
Ad Position 24