ਘਰੋਟਾ, 7 ਅਪ੍ਰੈਲ (ਸੰਜੀਵ ਗੁਪਤਾ)-ਭਾਰਤੀ ਜਨਤਾ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਬਾਬਾ ਨਾਗ਼ਾ ਮੰਦਿਰ ਸਰਕਲ ਪੱਧਰੀ ਮੀਟਿੰਗ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਸਰਕਲ ਪੱਧਰੀ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਨੇ ਕੀਤੀ, ਜਦੋਂ ਕਿ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਵਿਧਾਇਕ ਸੀਮਾ ਕੁਮਾਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ ਦੌਰਾਨ ਆਗੂਆਂ ਨੇ ਭਾਜਪਾ ਦੇ ਇਤਿਹਾਸ, ਸੰਗਠਨਾਤਮਿਕ ਢਾਂਚੇ ਅਤੇ ਪਾਰਟੀ ਦੇ ਟੀਚਿਆਂ ਬਾਰੇ ਵਿਸਥਾਰ ਨਾਲ ਦੱਸਿਆ | ਬੁਲਾਰਿਆਂ ਨੇ ਵਰਕਰਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ | ਜਨਰਲ ਸਕੱਤਰ ਨਰਿੰਦਰ ਸਿੰਘ, ਦਿਲਬਾਗ ਸਿੰਘ, ਮਾਸਟਰ ਮਨਜੀਤ ਰਾਏ ਮੰਜੋਤਰਾ, ਬਲਵੀਰ ਸਿੰਘ, ਬਲਾਕ ਕਮੇਟੀ ਮੈਂਬਰ ਨਰੇਸ਼ ਘਰੋਟਾ, ਰਿੰਕੂ ਅਤੇ ਰਿੱਕੀ, ਸੋਮ ਰਾਜ ਅਤੇ ਵੱਡੀ ਗਿਣਤੀ ਵਿਚ ਹੋਰ ਵਰਕਰ ਵੀ ਪ੍ਰੋਗਰਾਮ ਵਿਚ ਮੌਜੂਦ ਸਨ | ਪ੍ਰੋਗਰਾਮ ਦੇ ਅੰਤ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ |