ਅੱਚਲ ਸਾਹਿਬ, 8 ਅਪ੍ਰੈਲ (ਗੁਰਚਰਨ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋੋਂ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਹੁੰਚੇ ਸਰਕਲ ਬਾਬਾ ਬਕਾਲਾ ਸਾਹਿਬ ਤੋਂ ਡਾਕਟਰ ਇੰਦਰਜੀਤ ਸਿੰਘ, ਪਿ੍ੰਸੀਪਲ ਰਘਬੀਰ ਸਿੰਘ ਵਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ | ਸਕੂਲ ਡਾਇਰੈਕਟਰ ਮਾਸਟਰ ਨਰਿੰਦਰ ਸਿੰਘ ਬਾਠ ਨੇ ਕਿਹਾ ਕਿ ਸਾਡਾ ਅਦਾਰਾ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਮੇਸਾ ਯਤਨਸ਼ੀਲ ਰਹਿੰਦਾ ਹੈ | ਇਸ ਤੋਂ ਪਹਿਲਾਂ ਹੋਰ ਧਾਰਮਿਕ ਪ੍ਰੀਖਿਆ ਵਿਚ 48 ਬੱਚਿਆਂ ਨੇ ਸਨਮਾਨ ਪ੍ਰਾਪਤ ਕੀਤੇ ਸਨ | ਇਸ ਮੌਕੇ ਸ: ਬਾਠ ਨੇ ਪਿ੍ੰਸੀਪਲ ਸਮੇਤ ਸਟਾਫ ਮੈਂਬਰਾਂ ਤੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਬੱਚਿਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ, ਪਿ੍ੰਸੀਪਲ ਸਾਖਸੀ ਬੇਦੀ, ਹਰਪ੍ਰੀਤ ਕੌਰ, ਰਾਜਬੀਰ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ, ਪ੍ਰਦੀਪ ਕੌਰ, ਕੋਮਲਪ੍ਰੀਤ ਕੌਰ, ਅਰਸਦੀਪ ਕੌਰ, ਹਰਪ੍ਰੀਤ ਕੌਰ, ਜੁਗਰਾਜ ਸਿੰਘ, ਰਮਨਪ੍ਰੀਤ ਕੌਰ, ਅਮਨਦੀਪ ਕੌਰ, ਸਿਮਰਨਜੀਤ ਕੌਰ ਸਮੇਤ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ |