ਅੱਚਲ ਸਾਹਿਬ, 8 ਅਪ੍ਰੈਲ (ਗੁਰਚਰਨ ਸਿੰਘ)- ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 29.52 ਗ੍ਰਾਮ ਹੈਰੋਇਨ, ਡਰੱਗ ਮਨੀ ਅਤੇ ਕਾਰ ਸਮੇਤ 2 ਅÏਰਤਾਂ ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਚ.ਓ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾਂ ਵੈਰੋਨੰਗਲ ਤੋਂ ਕਾਰ ਸਵਾਰ ਵਿਅਕਤੀ ਤੇ ਇਕ ਔਰਤ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 29.52 ਗ੍ਰਾਮ ਹੈਰੋਇਨ ਤੇ 2 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਮਲਕੀਤ ਸਿੰਘ ਵਾਸੀ ਮਹਿਸਮਪੁਰ ਖੁਰਦ ਤੇ ਕੰਵਲਜੀਤ ਕੌਰ ਵਾਸੀ ਬੁਲਾਰਾ ਵਜੋਂ ਹੋਈ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਇਕ ਹੋਰ ਔਰਤ ਗੁਰਜੀਤ ਕੌਰ ਵਾਸੀ ਜੋਧੇ ਨੂੰ ਵੀ ਕਾਬੂ ਕੀਤਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ |