05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਪ੍ਰੀਤ ਕੌਰ ਪੰਨੂੰ ਨੇ 'ਆਪ' ਦੀ 4 ਸਾਲਾਂ ਦੀ ਕਾਰਗੁਜ਼ਾਰੀ ਨੂੰ ਪਿੰਡ ਕੋਟਲੀ ਥਾਬਲਾ ਦੀ ਜਨਤਾ ਅੱਗੇ ਰੱਖਿਆ <br/>

Ad Position 21
No active advertisement
ਅਜੀਤ ਡੈਸਕ 09-04-2026
ਅਲੀਵਾਲ, 8 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਤੇ ਸਰਪੰਚ ਰਾਣਾ ਜਵੰਦਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਆਮ ਆਦਮੀ ਪਾਰਟੀ ਦੇ 4 ਸਾਲਾਂ ਦੌਰਾਨ ਕੀਤੀ ਕਾਰਜਗੁਜ਼ਾਰੀ ਨੂੰ ਪਿੰਡ ਦੀ ਜਨਤਾ ਅੱਗੇ ਰੱਖਿਆ | ਸੀਨੀਅਰ ਆਗੂ ਗੁਰਪ੍ਰੀਤ ਕੌਰ ਪੰਨੂੰ ਨੇ ਦੱਸਿਆ ਕਿ ਪੰਜਾਬ ਵਿਚ ਕਈ ਸਾਲ ਦੂਜੀਆਂ ਪਾਰਟੀਆਂ ਨੇ ਰਾਜ ਕੀਤਾ ਪਰ 'ਆਪ' ਦੇ 4 ਸਾਲਾਂ ਦੇ ਰਾਜ ਨੇ ਉਨ੍ਹਾਂ ਪਾਰਟੀਆਂ ਨੂੰ ਮਾਤ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਇਕੋ-ਇਕ ਪਾਰਟੀ ਹੈ, ਜਿਸ ਨੇ 4 ਸਾਲਾਂ 'ਚ ਪੰਜਾਬ ਦੀ ਜਨਤਾ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਤੇ ਕੁਝ ਅਜਿਹੇ ਕੰਮ ਵੀ ਕੀਤੇ ਜੋ ਦਿੱਤੀਆਂ ਗਾਰੰਟੀਆਂ ਤੋਂ ਅਲੱਗ ਸਨ | ਇਸ ਮੌਕੇ ਮਨਦੀਪ ਕੌਰ ਪੰਨੂੰ ਸਮੇਤ ਜਗਤਾਰ ਸਿੰਘ, ਵੰਸ਼ਦੀਪ ਸਿੰਘ, ਬਿਕਰਮਜੀਤ ਸਿੰਘ, ਸੇਵਾਮੁਕਤ ਐੱਸ.ਡੀ.ਓ. ਕਵਲਜਿੰਦਰ ਸਿੰਘ, ਮਨਦੀਪ ਕੌਰ, ਰਾਜਵਿੰਦਰ ਕੌਰ, ਸੁਖਰਾਜ ਕੌਰ, ਨਰਿੰਦਰ ਕੌਰ, ਕਵਲਜੀਤ ਕੌਰ, ਸੰਦੀਪ ਕੌਰ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ 4 ਰੋਜ਼ਾ ਮਸੀਹ ਕਨਵੈਨਸ਼ਨ ਅੱਜ ਤੋਂ ਅਗਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਕਾਰ ਸਮੇਤ 2 ਅÏਰਤਾਂ ਤੇ ਇਕ ਵਿਅਕਤੀ ਗਿ੍ਫ਼ਤਾਰ <br/>
Ad Position 24