ਕਿਲ੍ਹਾ ਲਾਲ ਸਿੰਘ, 8 ਅਪ੍ਰੈਲ (ਬਲਬੀਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀਆਂ ਰੈਲੀਆਂ ਜੋ ਸਾਰੇ ਹੀ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਰੈਲੀਆਂ 'ਚ ਹੁੰਦਾ ਭਾਰੀ ਇਕੱਠ ਵੇਖ ਕੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਤਰੇਲੀਆਂ ਆ ਰਹੀਆਂ ਹਨ ਤੇ ਉਨ੍ਹਾਂ ਨੂੰ ਆਪਣਾ ਸਿੰਘਾਸਨ ਡੋਲਦਾ ਨਜ਼ਰ ਆ ਰਿਹਾ ਹੈ, ਕਿਉਂਕਿ ਪੰਜਾਬ ਦੋ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ 2027 ਵਿਚ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ ਤੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ ਨੇ ਕੀਤਾ | ਯੂਥ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਅਕਾਲੀ ਦਲ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਵਿਚ ਲੱਗੇ ਹੋਏ ਹਨ | ਲੋਕ ਹੁਣ ਇਨ੍ਹਾ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ | ਇਸ ਮੌਕੇ ਮੰਨੂੰ ਮਮਰਾਵਾਂ ਯੂਥ ਆਗੂ, ਗੁਰਜਿੰਦਰ ਸਿੰਘ ਬਾਲੇਵਾਲ, ਤਜਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |