ਬਟਾਲਾ, 8 ਅਪ੍ਰੈਲ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਤੇ ਸ਼੍ਰੀਮਤੀ ਹਰਪ੍ਰੀਤ ਅਨੇਜਾ ਮੁਖੀ ਪੀ.ਜੀ. ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਸਹਿਯੋਗ ਨਾਲ ਬੀ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ ਤੇ ਡਿਪਲੋਮਾ ਇਨ ਸਿਲਾਈ ਤੇ ਟੇਲਰਿੰਗ ਦੀਆਂ ਵਿਦਿਆਰਥਣਾਂ ਲਈ ਰਾਜ ਬਲਾਕ ਬਟਾਲਾ ਵਿਖੇ 2 ਦਿਨਾਂ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੇ ਰਵਾਇਤੀ ਬਲਾਕ ਪਿ੍ੰਟਿੰਗ ਸਮੇਤ ਤਕਨੀਕਾਂ, ਔਜ਼ਾਰਾਂ ਤੇ ਉਤਪਾਦਨ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥਣਾਂ ਨੇ ਬਲਾਕ ਪਿ੍ੰਟਿੰਗ, ਫੈਬਰਿਕ ਡਿਜ਼ਾਈਨਿੰਗ ਤੇ ਰੰਗਾਈ ਦੇ ਤਰੀਕਿਆਂ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਨਜ਼ਦੀਕ ਤੋਂ ਦੇਖਿਆ | ਯੂਨਿਟ ਦੇ ਮਾਹਿਰਾਂ ਨੇ ਡਿਜ਼ਾਈਨਰ ਫੈਬਰਿਕ ਬਣਾਉਣ 'ਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਰਵਾਇਤੀ ਤੇ ਆਧੁਨਿਕ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ | ਡਾ. ਮੀਨਾਕਸ਼ੀ ਦੁੱਗਲ, ਕਾਰਜਕਾਰੀ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਨਵੀਨਤਾਕਾਰੀ ਵਿਚਾਰਾਂ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕੋਮਲਪ੍ਰੀਤ ਕੌਰ ਤੇ ਬਲਜਿੰਦਰ ਕੌਰ ਵੀ ਇਸ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਦੇ ਨਾਲ ਸਨ |