ਤਿੱਬੜ, 8 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)- ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਥਾਣਾ ਤਿੱਬੜ ਨਾਲ ਸਬੰਧਿਤ ਪਿੰਡ ਭੁੰਬਲੀ ਦੇ ਵਸਨੀਕ ਤੇ ਯੂਥ ਕਾਂਗਰਸ ਦੇ ਸਰਗਰਮ ਆਗੂ ਕੁਲਬੀਰ ਸਿੰਘ ਗੋਲਡੀ ਨੰੂ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰੈੱਸ ਮੀਡੀਆ ਇੰਚਾਰਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ਕੁਲਬੀਰ ਸਿੰਘ ਗੋਲਡੀ ਪਾਰਟੀ 'ਚ ਕਾਫ਼ੀ ਸਮੇਂ ਤੋਂ ਸਰਗਰਮ ਹਨ, ਉਹ ਗੁਰਦਾਸਪੁਰ ਤੋਂ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਤੇ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ | ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਗੋਲਡੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੰੂ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ |