ਧਾਰੀਵਾਲ, 8 ਅਪੈ੍ਰਲ (ਸਵਰਨ ਸਿੰਘ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਚਾਰ ਮੈਂਬਰੀ ਵਫ਼ਦ ਨੇ ਵਿਭਾਂਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੈਕਟਰੀ ਗੁਰਕਿਰਤ ਕਿਰਪਾਲ ਸਿੰਘ (ਆਈ.ਏ.ਐੱਸ.), ਡਾਇਰੈਕਟਰ ਸੀਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਆਦਿ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਚਰਚਾ ਕੀਤੀ ਗਈ ਤੇ ਮੰਤਰੀ ਡਾ. ਬਲਜੀਤ ਕੌਰ ਨੂੰ ਮਾਣ ਭੱਤਾ ਦੁਗਣਾ ਕਰਨ ਦੀ ਅਪੀਲ ਕੀਤੀ ਗਈ | ਮੰਤਰੀ ਵਲੋਂ ਭਰੋਸਾ ਦਵਾਇਆ ਗਿਆ ਕਿ ਜਲਦ ਹੀ ਮਾਨ ਭੱਤਾ ਦੁਗਣਾ ਕੀਤਾ ਜਾਵੇਗਾ ਅਤੇ ਯੂਨੀਅਨ ਵਲੋਂ ਮੰਗ ਰੱਖੀ ਗਈ ਕਿ ਸਾਲਾਨਾ ਇੰਕਰੀਮੈਂਟ ਨੂੰ ਵਧਾ ਕੇ ਹਜ਼ਾਰ ਰੁਪਏ ਕੀਤਾ ਜਾਵੇ ਜਿਸ 'ਤੇ ਮੰਤਰੀ ਨੇ ਹਾਂ ਪੱਖੀ ਜਵਾਬ ਦਿੱਤਾ | ਡਾ. ਬਲਜੀਤ ਕੌਰ ਵਲੋਂ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ 'ਚ ਹਜ਼ਾਰ ਰੁਪਏ ਵਰਕਰ ਤੇ ਹੈਲਪਰ ਨੂੰ ਦਿੱਤਾ ਜਾਵੇਗਾ | ਮੀਟਿੰਗ ਵਿਚ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ, ਜਨਰਲ ਸਕੱਤਰ ਹਰਪ੍ਰੀਤ ਕੌਰ ਕਾਹਲੋਂ ਸਿੰਘਪੁਰਾ, ਮੀਤ ਪ੍ਰਧਾਨ ਸਤਵਿੰਦਰ ਕੌਰ ਮੁਕਤਸਰ ਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਆਦਿ ਵੀ ਸ਼ਾਮਿਲ ਹੋਏ |