ਘੁਮਾਣ, 8 ਅਪ੍ਰੈਲ (ਬੰਮਰਾਹ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਸੰਚਾਲਿਤ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਕੋ-ਆਰਡੀਨੇਟਰ ਪ੍ਰੋਫ਼ੈਸਰ ਕਿਰਨਪ੍ਰੀਤ ਕੌਰ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਡਾ. ਨਵਦੀਪ ਕੌਰ, ਡਾ. ਨਿਰਮਲ ਅਤੇ ਡਾ. ਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ਉਪਰੰਤ ਡਾ. ਨਵਦੀਪ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਲੜਕੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ, ਬੱਚੇਦਾਨੀ ਦੇ ਮੂੰਹ ਦਾ ਕੈਂਸਰ, ਐੱਚ.ਪੀ.ਵੀ. ਟੀਕਾਕਰਨ ਦੀ ਭੂਮਿਕਾ, ਡਿਸਮੇਨੋਰੀਆ ਆਦਿ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਪ੍ਰੋ. ਕਿਰਨਪ੍ਰੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਅੰਤ ਵਿਚ ਪਿ੍ੰਸੀਪਲ ਦੁਆਰਾ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਕਿਰਨਜੀਤ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਡਾ. ਸੁਖਵਿੰਦਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮੀਨਾਕਸ਼ੀ, ਪ੍ਰੋ. ਦਲਜੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਲਖਵਿੰਦਰ ਕੌਰ ਅਤੇ ਪ੍ਰੋ. ਲਵਪ੍ਰੀਤ ਕੌਰ ਆਦਿ ਹਾਜ਼ਰ ਰਹੇ |