ਅਲੀਵਾਲ, 8 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਜਗਪ੍ਰੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ, ਇਸ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਫ਼ੈਲ ਗਈ | ਨਵ-ਨਿਯੁਕਤ ਜ਼ਿਲ੍ਹਾ ਗੁਰਦਾਸਪੁਰ ਦੇ ਜਨਰਲ ਸਕੱਤਰ ਜੱਗਪ੍ਰੀਤ ਸਿੰਘ ਸੰਧੂ ਨੇ ਵਧਾਈਆਂ ਦੇਣ ਪੁੱਜੇ ਮਿੱਤਰਾਂ-ਸੱਜਣਾਂ ਦਾ ਧੰਨਵਾਦ ਕੀਤਾ | ਜਗਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਮੈਂ ਕਾਂਗਰਸ ਪਾਰਟੀ ਹਾਈਕਮਾਂਡ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਜਨਰਲ ਸਕੱਤਰ ਪੰਜਾਬ ਕਾਂਗਰਸ ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਪ੍ਰਧਾਨ ਪਾਹੜਾ, ਸਾ. ਚੇਅਰਮੈਨ ਰਵੀਨੰਦਨ ਸਿੰਘ ਬਾਜਵਾ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਅਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਾ ਹਾਂ |