05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਨਵੇਂ ਸੈਸ਼ਨ ਦੀ ਹੋਈ ਆਰੰਭਤਾ <br/>

Ad Position 21
No active advertisement
ਅਜੀਤ ਡੈਸਕ 09-04-2026
ਅਲੀਵਾਲ, 8 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਤੇ ਸਕੂਲ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ ਦੀ ਅਗਵਾਈ ਵਿਚ ਨਵੇਂ ਸੈਸ਼ਨ 2026-2027 ਦੀ ਆਰੰਭਤਾ ਹੋਈ | ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਡੇ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਨਵੇਂ ਸੈਸ਼ਨ 2026-2027 ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ ਤੇ ਸਕੂਲ ਦੀ ਪ੍ਰਬੰਕ ਕਮੇਟੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਲਈ ਅਰਦਾਸ ਕੀਤੀ ਗਈ | ਇਸ ਮੌਕੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂੰ ਚੰਡੀਗੜ੍ਹ ਤੋਂ ਸਕੂਲ ਦੇ ਸੈਸ਼ਨ ਦੀ ਆਰੰਭਤਾ ਲਈ ਵਿਸ਼ੇਸ਼ ਤੌਰ 'ਤੇ ਪੁੱਜੇ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਮੱਥਾ ਟੇਕ ਕੇ ਅਕਾਲ ਪੁਰਖ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਅਧਿਆਪਕ ਰਮਨ ਕੁਮਾਰ, ਸਰਾਫਿਨ ਪੌਲ, ਰਾਹੁਲ ਕਾਸ਼ਤੀਵਾਲ, ਮਿਊਜ਼ਿਕ ਅਧਿਆਪਕ ਤੇ ਹੋਰ ਅਧਿਆਪਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੁਕਾਏ ਅਗਲੀ ਖ਼ਬਰ ਜੱਗਪ੍ਰੀਤ ਸਿੰਘ ਸੰਧੂ ਕਾਂਗਰਸ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ <br/>
Ad Position 24