04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੀ.ਸੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 09-04-2026
ਗੁਰਦਾਸਪੁਰ, 8 ਅਪ੍ਰੈਲ (ਅਸ਼ੋਕ ਸ਼ਰਮਾ)- ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਨਵਨੀਤ ਕੌਰ ਨੇ 6.04 ਐੱਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਪਹਿਲਾ, ਗੁਰਕੀਰਤ ਸਿੰਘ ਨੇ 5.35 ਐੱਸ.ਜੀ.ਪੀ.ਏ. ਨਾਲ ਦੂਜਾ ਅਤੇ ਸ਼ਿਵਪਾਲ ਨੇ 5.17 ਐੱਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ | ਚੇਅਰਮੈਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਿਚ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐੱਡ, ਈ.ਟੀ.ਟੀ ਦੇ ਨਾਲ ਜੀ.ਐਨ.ਐਮ, ਏ.ਐਨ.ਐਮ., ਬੀ.ਐਸ.ਸੀ. ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲਬਧ ਹਨ | ਇਛੁੱਕ ਵਿਦਿਆਰਥੀਆਂ ਸਬੰਧਿਤ ਕੋਰਸਾਂ ਬਾਰੇ ਜਾਣਕਾਰੀ ਲਈ ਕਾਲਜ ਵਿਚ ਸਥਾਪਿਤ ਹੈਲਪ ਡੈਸਕ ਤੋਂ ਪ੍ਰਾਪਤ ਕਰ ਸਕਦੇ ਹਨ | ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਤੇ ਕਲਾਨੌਰ ਸਿੱਖਿਆ ਦੇ ਖੇਤਰ 'ਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਜਿਸ ਵਿਚ ਵਿਦਿਆਰਥੀ ਬਾਹਰੀ ਰਾਜਾਂ ਤੇ ਜ਼ਿਲਿ੍ਹਆ ਤੋਂ ਆ ਕੇ ਸੰਸਥਾ ਦੀਆਂ ਚੰਗੀਆਂ ਹੋਸਟਲ ਸਹੂਲਤਾਂ ਦਾ ਲਾਭ ਲੈਂਦੇ ਹੋਏ ਵੱਖ-ਵੱਖ ਕੋਰਸਾਂ 'ਚ ਚੰਗੀ ਸਿੱਖਿਆ ਹਾਸਲ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ 10 ਅਪ੍ਰੈਲ ਦੇ ਧਰਨੇ 'ਚ ਪੈਨਸ਼ਨਰਜ਼ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ- ਉਦੀਪੁਰ ਅਗਲੀ ਖ਼ਬਰ ਭਾਰੀ ਬਾਰਿਸ਼ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੁਕਾਏ
Ad Position 24