03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

10 ਅਪ੍ਰੈਲ ਦੇ ਧਰਨੇ 'ਚ ਪੈਨਸ਼ਨਰਜ਼ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ- ਉਦੀਪੁਰ

Ad Position 21
No active advertisement
ਅਜੀਤ ਡੈਸਕ 09-04-2026
ਗੁਰਦਾਸਪੁਰ, 8 ਅਪ੍ਰੈਲ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਮੰਡਲ ਯੂਨਿਟ ਗੁਰਦਾਸਪੁਰ ਦੀ ਮੀਟਿੰਗ ਨਿਰਮਲ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਜ਼ ਯੂਨੀਅਨ ਏਟਕ ਸਰਕਲ ਦੇ ਮੁੱਖ ਸਲਾਹਕਾਰ ਬਲਵਿੰਦਰ ਉਦੀਪੁਰ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ 19 ਮਾਰਚ ਨੂੰ ਪੱਤਰ ਜਾਰੀ ਕਰਕੇ ਜੀਵਨ ਪ੍ਰਮਾਣ ਐਪ ਰਾਹੀਂ ਭੇਜਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਕਾਰਨ ਬਜ਼ੁਰਗ ਪੈਨਸ਼ਨਰਜ਼ ਦਫ਼ਤਰਾਂ 'ਚ ਖੱਜਲ ਖ਼ੁਆਰ ਹੋ ਰਹੇ ਹਨ | ਕਈ ਪੈਨਸ਼ਨਰਜ਼ ਬਿਮਾਰੀ ਕਾਰਨ ਤੁਰਨ ਫਿਰਨ ਤੋਂ ਅਸਮਰਥ ਹਨ ਤੇ ਘੱਟ ਪੜ੍ਹੇ ਲਿਖੇ ਤੇ ਸਮਰਾਟ ਫ਼ੋਨ ਤੋਂ ਵਾਂਝੇ ਹਨ ਜਿਸ ਕਰਕੇ ਉਨ੍ਹਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ, ਇਸ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੀਵਨ ਪ੍ਰਮਾਣ ਪਹਿਲਾਂ ਵਾਲੀ ਵਿਧੀ ਅਨੁਸਾਰ ਡਿਜੀਟਲ ਕਰਨ ਲਈ ਪੈਨਸ਼ਨਰਜ਼ ਸਾਥੀਆਂ ਨੂੰ ਆਪਸ਼ਨ ਦਾ ਅਧਿਕਾਰ ਦਿੱਤਾ ਜਾਵੇ ਤਾਂ ਜੋ ਵਡੇਰੀ ਉਮਰ ਦੇ ਪੈਨਸ਼ਨਰਜ਼ ਨੂੰ ਖੱਜਲ ਖ਼ੁਆਰੀ ਤੋਂ ਰਾਹਤ ਮਿਲ ਸਕੇ | ਇਸ ਮੌਕੇ ਪ੍ਰੇਮ ਸਾਗਰ ਮੰਡਲ ਸਕੱਤਰ, ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ 10 ਅਪ੍ਰੈਲ ਨੂੰ ਪਾਵਰਕਾਮ ਮੁੱਖ ਦਫ਼ਤਰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਗੁਰਦਾਸਪੁਰ ਸਰਕਲ ਦੇ ਪੈਨਸ਼ਨਰਜ਼ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਬਲਕਾਰ ਸਿੰਘ, ਕੇਵਲ ਸਿੰਘ, ਸਤੀਸ਼ ਕੁਮਾਰ ਸੈਣੀ, ਜੋਗਿੰਦਰਪਾਲ, ਕਸ਼ਮੀਰ ਸਿੰਘ, ਨਰੇਸ਼ ਕੁਮਾਰ, ਰੂਪ ਲਾਲ, ਅਨੂਪ ਸਿੰਘ, ਕੁਲਵਿੰਦਰ ਸਿੰਘ, ਕਿਰਪਾਲ ਸਿੰਘ ਟਾਂਡਾ, ਯਸ਼ਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੀ.ਸੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24