ਧਾਰੀਵਾਲ, 8 ਅਪ੍ਰੈਲ (ਸਵਰਨ ਸਿੰਘ)- ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਯਤਨਾਂ ਸਦਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਵਾਨਗੀ 'ਤੇ ਸੂਬਾ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਪੱਤਰ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ ਧਾਰੀਵਾਲ ਸ਼ਹਿਰੀ ਪ੍ਰਧਾਨ ਸਰਦਾਰੀ ਲਾਲ ਰਣੀਆਂ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਸਕੱਤਰ ਤੇ ਪੁਰਾਣਾ ਧਾਰੀਵਾਲ ਵਾਸੀ ਇੰਦਰਪ੍ਰੀਤ ਸਿੰਘ ਸਾਬੀ ਧਾਲੀਵਾਲ ਨੂੰ ਜ਼ਿਲ੍ਹਾ ਸਕੱਤਰ ਬਣਾਇਆ ਗਿਆ ਹੈ | ਇਸ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਕਾਂਗਰਸੀਆਂ ਅੰਦਰ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਨਿਯੁਕਤੀ ਉਪਰੰਤ ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਸਰਦਾਰੀ ਲਾਲ ਰਣੀਆਂ ਤੇ ਜ਼ਿਲ੍ਹਾ ਸਕੱਤਰ ਇੰਦਰਪ੍ਰੀਤ ਸਿੰਘ ਸਾਬੀ ਧਾਲੀਵਾਲ ਨੇ ਪਾਰਟੀ ਹਾਈਕਮਾਂਡ ਤੇ ਵਿਸ਼ੇਸ਼ ਤੌਰ ਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕੀਤਾ |