03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅੰਮਿ੍ਤ ਸੰਚਾਰ 11 ਨੂੰ

Ad Position 21
No active advertisement
ਅਜੀਤ ਡੈਸਕ 09-04-2026
ਧਾਰੀਵਾਲ, 8 ਅਪ੍ਰੈਲ (ਸਵਰਨ ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ 11 ਅਪ੍ਰੈਲ ਨੂੰ ਮਹਾਨ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਅੰਮਿ੍ਤ ਆਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀ ਸਵੇਰੇ 10 ਵਜੇ ਤੱਕ ਕੇਸੀ ਇਸਨਾਨ ਕਰ ਕੇ ਗੁਰਦੁਆਰਾ ਬੁਰਜ ਸਾਹਿਬ ਪਹੁੰਚ ਜਾਣ | ਇਸ ਸਮੇਂ ਗਿਆਨੀ ਜਸਵਿੰਦਰ ਸਿੰਘ ਕਲੇਰ, ਗਿਆਨੀ ਗੁਰਦੇਵ ਸਿੰਘ, ਜਗਰੂਪ ਸਿੰਘ ਪ੍ਰਚਾਰਕ, ਗੁਰਵਿੰਦਰ ਸਿੰਘ, ਹਰਮਨਦੀਪ ਸਿੰਘ, ਸੰਦੀਪ ਸਿੰਘ ਜੱਫਰਵਾਲ, ਹਰਪ੍ਰੀਤ ਸਿੰਘ ਮੂਲਿਆਂਵਾਲ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕੈਂਪ 11 ਨੂੰ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
Ad Position 24