ਕੋਟਲੀ ਸੂਰਤ ਮੱਲ੍ਹੀ, 8 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਸ਼ੁਰੂ ਤੋਂ ਹੀ ਨੈਤਿਕ ਕਦਰਾਂ-ਕੀਮਤਾਂ ਤੇ ਸਮਾਜਿਕ ਮੁੱਲਾਂ ਦੇ ਆਧਾਰ 'ਤੇ ਹੀ ਬੱਚਿਆਂ ਨੂੰ ਤਿਆਰ ਕਰਦਾ ਹੈ | ਇਸੇ ਤਹਿਤ ਇਕ ਉਪਰਾਲੇ ਸਦਕਾ 11 ਅਪ੍ਰੈਲ ਨੂੰ ਖੂਨਦਾਨ ਕੈਂਪ ਸਵੇਰ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਖੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਖੂਨਦਾਨ ਕੈਂਪ ਰਾਹੀਂ ਇਕੱਤਰ ਕੀਤਾ ਜਾਂਦਾ ਖੂਨ ਦਾ ਇਕ-ਇਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਂਦਾ ਹੈ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹਸਪਤਾਲਾਂ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀ ਜਿੰਦਗੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਖੂਨਦਾਨ ਕਰਨ |