03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਰਾਜਵਿੰਦਰ ਸਿੰਘ ਰਾਜੂ ਸਰਬਸੰਮਤੀ ਨਾਲ ਆੜ੍ਹਤੀ ਐਸੋਸੀਏਸ਼ਨ ਹਰਦੋਰਵਾਲ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 09-04-2026
ਡੇਰਾ ਬਾਬਾ ਨਾਨਕ, 8 ਅਪ੍ਰੈਲ (ਹੀਰਾ ਸਿੰਘ ਮਾਂਗਟ)-ਆੜ੍ਹਤੀ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਵਿੰਦਰ ਸਿੰਘ ਘਣੀਆ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਹੋਈ | ਇਸ ਮੌਕੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਸਮੇਤ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਦੇ ਆੜ੍ਹਤੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ | ਇਸ ਮੌਕੇ ਮੌਜ਼ੂਦ ਸਮੂਹ ਆੜ੍ਹਤੀ ਭਾਈਚਾਰੇ ਵਲੋਂ ਰਾਜਵਿੰਦਰ ਸਿੰਘ ਰਾਜੂ ਹਰਦੋਰਵਾਲ ਨੂੰ ਸਰਬਸੰਮਤੀ ਨਾਲ ਆੜ੍ਹਤੀ ਐਸੋਸੀਏਸ਼ਨ ਹਰਦੋਰਵਾਲ ਦਾ ਪ੍ਰਧਾਨ ਚੁਣਿਆ ਗਿਆ | ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਘਣੀਆ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਡੀ ਹਰਦੋਰਵਾਲ ਦੀ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਹੋਈ ਹੈ, ਜਿਸ ਵਿਚ ਰਾਜਵਿੰਦਰ ਸਿੰਘ ਰਾਜੂ ਹਰਦੋਰਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦਾ ਸਮੂਹ ਆੜ੍ਹਤੀਆਂ ਵਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ | ਚੇਅਰਮੈਨ ਹਰੂਵਾਲ ਤੇ ਜ਼ਿਲ੍ਹਾ ਪ੍ਰਧਾਨ ਘਣੀਆ ਵਲੋਂ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਪ੍ਰਧਾਨ ਰਾਜਵਿੰਦਰ ਸਿੰਘ ਨੇ ਕਿਹਾ ਕਿ ਉਹ ਸਮੂਹ ਆੜ੍ਹਤੀ ਭਾਈਚਾਰੇ ਦਾ ਧੰਨਵਾਦ ਕਰਦੇ ਹਨ ਤੇ ਆੜ੍ਹਤੀ ਭਾਈਚਾਰੇ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਪੀ ਗਈ ਹੈ | ਇਸ ਮੌਕੇ ਲਖਬੀਰ ਸਿੰਘ ਪ੍ਰਧਾਨ ਡੇਰਾ ਬਾਬਾ ਨਾਨਕ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਬਿੱਲੂ ਗੁਰਾਇਆ, ਕੁਲਵੰਤ ਸਿੰਘ ਕਾਹਲੋਂ ਹਰਦੋਰਵਾਲ, ਕੁਲਦੀਪ ਸਿੰਘ ਭੁੱਲਰ, ਸਾਹਿਬ ਸਿੰਘ ਹਰਦੋਰਵਾਲ, ਸ਼ਰਨਜੀਤ ਸਿੰਘ ਮਾਨ, ਸੱਜਣ ਸਿੰਘ ਖਲੀਲਪੁਰ, ਕੁਲਦੀਪ ਸਿੰਘ ਭਿੱਡਾ ਧਰਮਕੋਟ, ਨਵਪ੍ਰੀਤ ਸਿੰਘ ਸਮਰਾ, ਰਜਿੰਦਰ ਕੁਮਾਰ ਕਾਕਾ ਤੇ ਸੁਗਲ ਆੜ੍ਹਤੀ ਜੌੜੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਖੂਨਦਾਨ ਕੈਂਪ 11 ਨੂੰ
Ad Position 24