03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 09-04-2026
ਗੁਰਦਾਸਪੁਰ, 8 ਅਪ੍ਰੈਲ (ਪੰਕਜ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਐੱਡ. ਸਮੈਸਟਰ ਪਹਿਲੇ ਵਿਚੋਂ ਗੋਲਡਨ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥਣ ਹਰਲੀਨ ਕੌਰ ਨੇ 78 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਮਨਪ੍ਰੀਤ ਕੌਰ ਨੇ 77 ਫ਼ੀਸਦੀ ਨਾਲ ਦੂਜਾ, ਗਗਨਦੀਪ ਕੌਰ ਤੇ ਮਾਨਸੀ ਨੇ 75 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਦੱਸਿਆ ਕਿ ਗੋਲਡਨ ਗਰੁੱਪ ਮਿਹਨਤੀ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਲਈ ਜ਼ਰੂਰੀ ਸਾਰੇ ਵਿੱਦਿਅਕ ਮੌਕੇ ਪ੍ਰਦਾਨ ਕਰਦਾ ਹੈ | ਇਸ ਉਦੇਸ਼ ਲਈ ਗੋਲਡਨ ਗਰੁੱਪ ਸਿੱਖਿਆ ਦੇ ਖੇਤਰ ਵਿਚ ਮੌਜੂਦਾ ਤਬਦੀਲੀਆਂ ਨੂੰ ਪੂਰਾ ਕਰਨ ਲਈ ਆਪਣੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਅੱਪਡੇਟ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ ਅਤੇ ਵਿਦਿਆਰਥੀਆਂ ਲਈ ਪਹੁੰਚਯੋਗ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਤਜਰਬੇਕਾਰ ਅਤੇ ਉੱਚ ਸਿੱਖਿਆ ਪ੍ਰਾਪਤ ਸਟਾਫ਼ ਦੀ ਚੋਣ ਕਰਦਾ ਹੈ | ਕਾਲਜ ਪਿ੍ੰਸੀਪਲ ਡਾ: ਸੁਰੇਂਦਰ ਸਿੰਘ ਨੇ ਕਿਹਾ ਕਿ ਗੋਲਡਨ ਕਾਲਜ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਜਿਸ ਵਿਚੋਂ ਮਾਨਵ ਸ਼ਰਮਾ, ਰਾਘਵੀ ਦੇਵਾਂਸ਼ੀ ਮਹਾਜਨ 74 ਫ਼ੀਸਦੀ, ਕਿਰਨਦੀਪ ਕੌਰ, ਜਸ਼ਨਦੀਪ ਕੌਰ, ਚਾਹਤ ਗੋਤਰਾ, ਚਾਹਤਪ੍ਰੀਤ ਕੌਰ, ਪਾਇਲ, ਨਿਕਿਤਾ 73 ਫ਼ੀਸਦੀ, ਮੁਸਕਾਨ, ਸ਼੍ਰੇਆ ਮਹਾਜਨ 71 ਫੀਸਦੀ ਅਤੇ ਰੁਪਾਲ ਤੇ ਕਿ੍ਤਿਕਾ ਮਹਾਜਨ 70 ਫ਼ੀਸਦੀ ਅੰਕਾਂ ਨਾਲ ਪਾਸ ਹੋਏ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਸਟਾਫ ਨੰੂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਜਵਿੰਦਰ ਸਿੰਘ ਰਾਜੂ ਸਰਬਸੰਮਤੀ ਨਾਲ ਆੜ੍ਹਤੀ ਐਸੋਸੀਏਸ਼ਨ ਹਰਦੋਰਵਾਲ ਦੇ ਪ੍ਰਧਾਨ ਬਣੇ
Ad Position 24