ਧਾਰੀਵਾਲ, 8 ਅਪ੍ਰੈਲ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ ਜਮਾਤ ਬੀ.ਕਾਮ. ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਪ੍ਰੀਖਿਆ ਵਿਚੋਂ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿੰ੍ਰਸੀਪਲ ਡਾ: ਗੁਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ 73.6 ਪ੍ਰਤੀਸਤ ਨੰਬਰ ਲੈ ਕੇ ਕਾਲਜ ਵਿਚੋਂ ਪਹਿਲਾ, ਖੁਸ਼ਪ੍ਰੀਤ ਕੌਰ ਨੇ 72.8 ਪ੍ਰਤੀਸਤ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਦੂਸਰਾ ਅਤੇ ਨੇਹਾ ਤੇ ਨਿਤਿਕਾ ਨੇ 66.4 ਫ਼ੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |