03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਢਾਂਡਾ ਵਿਖੇ ਪ੍ਰਾਪਰਟੀ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 09-04-2026
ਫਤਹਿਗੜ੍ਹ ਚੂੜੀਆਂ, 8 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਹੱਕੀ ਸਹੂਲਤਾਂ ਤਹਿਤ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਢਾਂਡਾ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਲੋਕ ਪੰਜਾਬ ਸਰਕਾਰ ਵਲੋਂ ਮਿਲਣ ਵਾਲੀਆਂ ਸੁਵਿਧਾਵਾਂ ਤੋਂ ਵਾਂਝੇ ਨਹੀਂ ਰਹਿਣ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਜ਼ਮੀਨੀ ਪੱਧਰ 'ਤੇ ਪਹੁੰਚ ਕਰ ਕੇ ਲੋਕਾਂ ਦੀਆਂ ਲੋੜਾਂ, ਮੁਸ਼ਕਿਲਾਂ ਨੂੰ ਜਾਣਿਆ ਹੈ | ਇਸ ਮੌਕੇ ਤਹਿਸੀਲਦਾਰ ਸਰਵੇਸ਼ ਰਾਜਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਪੱਖੀ ਸਕੀਮਾਂ ਤਹਿਤ ਪੰਜਾਬ ਵਾਸੀ ਬਹੁਤ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਸੁਖਦੇਵ ਸਿੰਘ ਝੰਜੀਆਂ, ਰਜਿੰਦਰ ਕੁਮਾਰ ਸੁੰਦਰ, ਹਰਮਨਜੀਤ ਸਿੰਘ, ਲਖਬੀਰ ਸਿੰਘ, ਨਵਤੇਜ ਸਿੰਘ, ਆਤਮਜੀਤ ਸਿੰਘ, ਸੱਤਾ ਮਸੀਹ, ਜਗਦੀਪ ਮਸੀਹ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਏ.ਐਸ.ਆਈ. ਰਾਮ ਸਿੰਘ, ਏ.ਐਸ.ਆਈ. ਰਛਪਾਲ ਸਿੰਘ ਪੰਨਵਾ, ਏ.ਐਸ.ਆਈ. ਜਗਜੀਤ ਸਿੰਘ ਗੁਰਾਇਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2020 ਤੋਂ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤਾ ਜਾਵੇ : ਪੁਲਿਸ ਪੈਨਸ਼ਨਰ ਅਗਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸਨੰਗਲ ਦੀ ਬੀ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24