03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

2020 ਤੋਂ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤਾ ਜਾਵੇ : ਪੁਲਿਸ ਪੈਨਸ਼ਨਰ

Ad Position 21
No active advertisement
ਅਜੀਤ ਡੈਸਕ 09-04-2026
ਬਟਾਲਾ, 8 ਅਪ੍ਰੈਲ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਇਕਾਈ ਬਟਲਾਂ ਦਾ ਇਕ ਅਹਿਮ ਮਹੀਨਾਵਾਰ ਮੀਟਿੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਜਗੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਹੱਲ ਹੋਣ ਵਾਲੀ ਮੁਸ਼ਕਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ ਡੀ.ਏ. ਨਾ ਦੇਣ ਦਾ ਵਿਰੋਧ ਕੀਤਾ | ਉਨ੍ਹਾਂ ਮੰਗ ਕੀਤੀ ਕਿ ਮੈਡੀਕਲ ਭੱਤਾ 2 ਹਜ਼ਾਰ ਰੂਪਏ ਪ੍ਰਤੀ ਮਹੀਨਾ ਕੀਤਾ ਜਾਵੇ, 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 2020 ਤੋਂ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤਾ ਜਾਵੇ | ਇਸ ਮੌਕੇ ਪ੍ਰਧਾਨ ਜਗੀਰ ਸਿੰਘ, ਸਰਪ੍ਰਸਤ ਸੁਖਬੀਰ ਸਿੰਘ ਨੱਤ, ਦਲਜੀਤ ਸਿੰਘ, ਨਰਿੰਦਰ ਸਿੰਘ, ਜਗਜੀਤ ਸਿੰਘ, ਬਲਵੰਤ ਸਿੰਘ, ਸਤਨਾਮ ਸਿੰਘ, ਬਲਵਿੰਦਰ ਕੁਮਾਰ, ਰਾਮ ਲੁਭਾਇਆ, ਤਰਸੇਮ ਲਾਲ, ਤਿਲਕ ਰਾਜ, ਹਰਦੇਵ ਸਿੰਘ, ਬਲਕਾਰ ਸਿੰਘ, ਸ਼ਰਨਜੀਤ ਸਿੰਘ, ਬਾਬੂ ਰਾਮ, ਪਰਮਜੀਤ ਸਿੰਘ, ਕੁਲਦੀਪ ਰਾਜ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਪਰਗਟ, ਜੈ ਰਾਮ ਸਿੰਘ, ਚਮਨ ਲਾਲ ਮਸੀਹ, ਵਿਲਸਨ ਮਸੀਹ, ਸੰਤੋਖ ਸਿੰਘ, ਇੰਦਰਜੀਤ ਸਿੰਘ ਭਗਤ, ਗੁਰਨਾਮ ਸਿੰਘ, ਗੁਰਿੰਦਰ ਸਿੰਘ, ਰਤਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈਸਟਰ ਸਮਾਗਮ 'ਚ ਪਹੁੰਚੇ ਭਾਜਪਾ ਆਗੂ ਸੋਨੀ ਮੋਹਲੋਵਾਲੀ ਵਲੋਂ ਗਲੀਆਂ 'ਚ ਗੰਦਗੀ ਦੀ ਸਫਾਈ ਲਈ ਸਹਿਯੋਗ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਢਾਂਡਾ ਵਿਖੇ ਪ੍ਰਾਪਰਟੀ ਕਾਰਡ ਵੰਡੇ
Ad Position 24