ਗੁਰਦਾਸਪੁਰ, 8 ਅਪ੍ਰੈਲ (ਅਸ਼ੋਕ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਵਾਈਸ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਰੈੱਡ ਕਰਾਸ ਦੇ ਸਮੂਹ ਕਾਰਜਕਾਰੀ ਮੈਂਬਰਾਂ ਨੂੰ ਰੈੱਡ ਕਰਾਸ ਰਾਹੀਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੇ ਨਾਲ ਹੀ ਰੈੱਡ ਕਰਾਸ ਦੀ ਖ਼ਾਲੀ ਪਈ ਜ਼ਮੀਨ ਨੂੰ ਵਰਤੋਂ ਵਿਚ ਲਿਆਉਣ ਲਈ ਮੈਂਬਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀ ਰਾਏ ਸੀ ਕਿ ਇਸ ਜ਼ਮੀਨ ਸਬੰਧੀ ਕੋਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇਗੀ, ਜਿਸ ਦੇ ਨਾਲ ਇਸ ਜ਼ਮੀਨ ਦੀ ਸਹੀ ਵਰਤੋਂ ਹੋ ਸਕੇ ਅਤੇ ਰੈੱਡ ਕਰਾਸ ਦੀ ਮਾਲੀ ਸਥਿਤੀ ਵਿਚ ਹੋਰ ਸੁਧਾਰ ਕੀਤਾ ਜਾ ਸਕੇ | ਮੀਟਿੰਗ ਵਿਚ ਪਿਛਲੇ ਸਾਲ ਜ਼ਿਲ੍ਹੇ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਰੈੱਡ ਕਰਾਸ ਵਲੋਂ ਦਿੱਤੀ ਮਦਦ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਦੀ ਸਮੂਹ ਮੈਂਬਰਾਂ ਵਲੋਂ ਪ੍ਰਸੰਸਾ ਵੀ ਕੀਤੀ ਗਈ | ਇਸ ਮੌਕੇ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) , ਡਾ: ਮਹੇਸ਼ ਕੁਮਾਰ ਸਿਵਲ ਸਰਜਨ, ਡਾ: ਤਜਿੰਦਰ ਕੌਰ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ, ਡਾ: ਰਮੇਸ਼ ਅੱਤਰੀ ਐੱਸ.ਐੱਮ.ਓ, ਡਾ: ਅੰਕੁਰ ਐੱਸ.ਐੱਮ.ਓ, ਡਾ: ਸੁਰਿੰਦਰ ਕੌਰ ਪੰਨੂੰ ਅਵੈਤਨੀ ਸਕੱਤਰ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਿਰਤਪ੍ਰੀਤ ਕੌਰ, ਡਾ: ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ, ਇੰਦਰਜੀਤ ਸਿੰਘ ਬਾਜਵਾ, ਸੰਜੀਵ ਸਰਪਾਲ, ਦਰਸ਼ਨ ਮਹਾਜਨ ਅਤੇ ਰਾਜੀਵ ਸਿੰਘ ਸਕੱਤਰ ਰੈਡ ਕਰਾਸ ਸੁਸਾਇਟੀ ਤੋਂ ਇਲਾਵਾ ਵਿਭਾਗਾਂ ਦੇ ਮੁਖੀ ਅਤੇ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਵੀ ਹਾਜ਼ਰ ਸਨ |