ਗੁਰਦਾਸਪੁਰ, 8 ਅਪ੍ਰੈਲ (ਚੱਕਰਾਜਾ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਜਥੇਬੰਦਕ ਕਮੇਟੀ ਦੋਰਾਂਗਲਾ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਕਮੇਟੀ ਮੈਂਬਰਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਵੱਡੇ ਪੱਧਰ 'ਤੇ ਲੋੜਵੰਦਾਂ ਦੇ ਲਿਸਟਾਂ 'ਚ ਨਾਮ ਅਜੇ ਤੱਕ ਨਾ ਆਉਣ ਤੇ ਹੋਰ ਮਜ਼ਦੂਰ ਮੰਗਾਂ ਨੰੂ ਲੈ ਕੇ ਵਿਚਾਰ ਵਟਾਂਦਰਾ ਕੀਤਾ | ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਚੱਲ ਰਹੇ ਕੰਮਕਾਰ ਦੀ ਰਿਪੋਰਟ ਪੇਸ਼ ਕੀਤੀ | ਯੂਨੀਅਨ ਦੀ ਸੂਬਾਈ ਆਗੂ ਬਿਮਲ ਕੌਰ, ਇਲਾਕਾ ਆਗੂ ਰਛਪਾਲ ਚੰਦ, ਪਰਮਜੀਤ ਕੌਰ ਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਤਹਿਤ ਕੱਚੇ ਘਰਾਂ ਸਬੰਧੀ ਲੋੜਵੰਦਾਂ ਦੀ ਆਨਲਾਈਨ ਰਜਿਸਟਰੇਸ਼ਨ ਹੋਣ ਉਪਰੰਤ ਇਸ ਸਾਲ ਕੱਚੇ ਘਰਾਂ ਦੀ ਗਰਾਂਟਾਂ ਜਾਰੀ ਹੋ ਜਾਣ ਦੇ ਬਾਵਜੂਦ ਵੀ ਅਜੇ ਤੱਕ ਵਾਂਝੇ ਲੋੜਵੰਦਾਂ ਨੂੰ ਗਰਾਂਟਾਂ ਜਾਰੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ 15 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵਫ਼ਦ ਦੇ ਰੂਪ 'ਚ ਮਿਲਿਆ ਜਾਵੇਗਾ |