ਘੁਮਾਣ, 8 ਅਪ੍ਰੈਲ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਿੰਡ ਬੋਹਝਾ ਦੇ ਕਈ ਕਾਂਗਰਸੀ ਪਰਿਵਾਰ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਰਜੀਤ ਸਿੰਘ, ਜੋਗਾ ਸਿੰਘ, ਲਖਵਿੰਦਰ ਸਿੰਘ, ਦਲਬੀਰ ਸਿੰਘ, ਅਜੀਤ ਸਿੰਘ, ਬਲਵੰਤ ਸਿੰਘ ਅਤੇ ਪ੍ਰਗਟ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰ ਆਦਿ ਹਨ | ਇਸ ਮੌਕੇ ਵਿਧਾਇਕ ਕਿਸ਼ਨਕੋਟ ਨੇ ਆਪ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮੁਖਤਾਰ ਸਿੰਘ ਬੋਹਝਾ ਨੇ ਵੀ 'ਆਪ' 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਸਵਾਗਤ ਕੀਤਾ ਤੇ ਵਿਧਾਇਕ ਕਿਸ਼ਨਕੋਟ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਲਵਪ੍ਰੀਤ ਸਿੰਘ, ਪੰਚ ਕਰਨਬੀਰ ਕੌਰ, ਪੰਚ ਪਰਮਜੀਤ ਕੌਰ, ਸੂਬੇਦਾਰ ਜਗੀਰ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਡਾ. ਗੁਲਜਾਰ ਸਿੰਘ, ਗੁਰਚਰਨ ਸਿੰਘ, ਡਾ. ਸਰਬਜੀਤ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਹਰੀ ਸਿੰਘ, ਚੰਨਣ ਸਿੰਘ, ਰਛਪਾਲ ਸਿੰਘ, ਹਰਨੇਕ ਸਿੰਘ, ਸੁਰਜੀਤ ਸਿੰਘ, ਜੋਗਾ ਸਿੰਘ, ਸਰਪੰਚ ਜੋਬਨ ਸਿੰਘ ਨਿੱਕਾ ਬੋਹਝਾ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਯੂਐਸਏ, ਤਰਸੇਮ ਸਿੰਘ, ਭੁਪਿੰਦਰ ਸਿੰਘ, ਲੱਖਾ ਸਿੰਘ, ਦਲਬੀਰ ਸਿੰਘ, ਸਤਨਾਮ ਸਿੰਘ, ਬਲਾਕ ਪ੍ਰਧਾਨ ਸਲਵਿੰਦਰ ਸਿੰਘ, ਅਮਰੀਕ ਸਿੰਘ ਮਾੜੀ, ਗੁਰਮੇਤ ਸਿੰਘ, ਇੰਸਪੈਕਟਰ ਭਗਵਾਨ ਸਿੰਘ, ਬਲਾਕ ਸੰਮਤੀ ਬਲਵੰਤ ਸਿੰਘ ਆਦਿ ਹਾਜ਼ਰ ਸਨ |