02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਿਜਲੀ ਬੋਰਡ ਕਰਮਚਾਰੀ ਦਲ ਵਲੋਂ 10 ਦੀ ਰੈਲੀ ਲਈ ਲਾਮਬੱਧ ਹੋਣ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 09-04-2026
ਬਟਾਲਾ, 8 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਦੀ ਅਗਵਾਈ ਵਿੱਚ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਤੇ 10 ਅਪ੍ਰੈਲ ਨੂੰ ਮੁੱਖ ਦਫਤਰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਕਾਮਯਾਬ ਕਰਨ ਲਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਮੁਲਾਜ਼ਮਾਂ ਨੂੰ ਵੱਧ ਤੋਂ ਵੱਧ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ ਸੂਬਾ ਸਕੱਤਰ, ਜਸਵੀਰ ਸਿੰਘ ਗਿੱਲ ਪ੍ਰਧਾਨ ਬਾਰਡਰ ਜ਼ੋਨ, ਬਲਵਿੰਦਰ ਸਿੰਘ ਬਾਜਵਾ, ਅਰਜਨ ਸਿੰਘ, ਦਲਬੀਰ ਸਿੰਘ ਉਸਾਹਨ, ਗੁਰਦਿਆਲ ਸਿੰਘ ਘਣੀਆ, ਜਗਦੀਪ ਸਿੰਘ, ਗੁਰਮੁਖ ਸਿੰਘ, ਹਰਜੀਤ ਸਿੰਘ ਟਰਪਈ, ਤਰਲੋਕ ਸਿੰਘ ਖੁੰਡੀ, ਜਸਵਿੰਦਰ ਸਿੰਘ ਚੌਹਾਨ, ਮੁਖਵਿੰਦਰ ਸਿੰਘ ਖਾਲਸਾ, ਦਵਿੰਦਰ ਸਿੰਘ ਵੜੈਚ, ਸੁਰਿੰਦਰ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ ਤੇ ਨਿਰਪਜੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਡਾ. ਹਰਤਾਜ ਸਿੰਘ ਸੁੱਖਾਚਿੜਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪਿੰਡ ਬੋਹਝਾ ਵਿਖੇ ਵਿਧਾਇਕ ਕਿਸ਼ਨਕੋਟ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>
Ad Position 24