02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਡਾ. ਹਰਤਾਜ ਸਿੰਘ ਸੁੱਖਾਚਿੜਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 09-04-2026
ਅੱਚਲ ਸਾਹਿਬ, 8 ਅਪ੍ਰੈਲ (ਗੁਰਚਰਨ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਡਾਕਟਰ ਹਰਤਾਜ ਸਿੰਘ ਸੁੱਖਾਚਿੜਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਡਾ. ਹਰਤਾਜ ਸਿੰਘ ਸੁੱਖਾਚਿੜਾ ਨੇ ਕਾਂਗਰਸ ਹਾਈਕਮਾਂਡ ਅਤੇ ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਡਾਕਟਰ ਹਰਤਾਜ ਸਿੰਘ ਸੁੱਖਾਚਿੜਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ ਅਗਲੀ ਖ਼ਬਰ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ 10 ਦੀ ਰੈਲੀ ਲਈ ਲਾਮਬੱਧ ਹੋਣ ਦਾ ਸੱਦਾ <br/>
Ad Position 24