02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦੋ ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 09-04-2026
ਪਠਾਨਕੋਟ, 8 ਅਪ੍ਰੈਲ (ਸੁਮਿਤ)- ਪਠਾਨਕੋਟ ਵਿਚ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕੀਤੀ ਅਤੇ ਦੋ ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ ਵਿਚ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਜ਼ਿਲ੍ਹੇ ਵਿਚ ਵੱਧ ਰਹੇ ਨਸ਼ੇ ਦੇ ਸੇਵਨ ਨੂੰ ਰੋਕਣ ਲਈ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ | ਪਹਿਲਾ ਮਾਮਲਾ ਥਾਣਾ ਡਵੀਜ਼ਨ ਨੰਬਰ-2 ਅਧੀਨ ਦਰਜ ਕੀਤਾ ਗਿਆ ਸੀ, ਜਿਸ ਵਿਚ ਪਠਾਨਕੋਟ ਦੇ ਧੀਰਾ ਨਿਵਾਸੀ ਸਾਹਿਲ ਭੱਟੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਤੇ 62 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਅਨੁਸਾਰ ਦੋਸ਼ੀ 'ਤੇ ਪਹਿਲਾਂ ਸ਼ੱਕੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਸ਼ੱਕ ਸੀ ਤੇ ਇਹ ਕਾਰਵਾਈ ਇਕ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ | ਦੂਜਾ ਮਾਮਲਾ ਥਾਣਾ ਤਾਰਾਗੜ੍ਹ ਅਧੀਨ ਦਰਜ ਕੀਤਾ ਗਿਆ ਸੀ ਜਿੱਥੇ ਪਿੰਡ ਮੰਗਿਆਲ ਦੇ ਰਹਿਣ ਵਾਲੇ ਰਜਤ ਨੂੰ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ | ਪੁਲਿਸ ਟੀਮ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਉਸ ਨੰੂ ਰੋਕਿਆ ਤੇ ਤਲਾਸ਼ੀ ਦੌਰਾਨ ਜ਼ਬਤ ਕੀਤੀ ਗਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ (ਮੇਨ) ਵਲੋਂ ਸਮਾਜ ਸੇਵਾ ਲਈ ਸਮਰਪਿਤ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਟਰੇਡਜ਼ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਦੇ ਮੈਂਬਰ ਸਨਮਾਨਿਤ
Ad Position 24