02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਾਂਝਾ ਅਧਿਆਪਕ ਮੋਰਚਾ ਨੇ ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 09-04-2026
ਪਠਾਨਕੋਟ, 8 ਅਪ੍ਰੈਲ (ਸੰਧੂ)- ਅੱਜ ਸਾਂਝਾ ਅਧਿਆਪਕ ਮੋਰਚਾ ਵਿਚ ਸ਼ਾਮਿਲ ਮਾਸਟਰ ਕਾਡਰ ਯੂਨੀਅਨ, ਗਵਰਨਮੈਂਟ ਟੀਚਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲ ਯੂਨੀਅਨ ਤੇ ਹੋਰ ਸਮੂਹ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ | ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਗਵਰਨਮੈਂਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਭਾਸ਼ ਕੁਮਾਰ ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਤੋਂ ਰਜਨੀਸ਼ ਕੁਮਾਰ ਤੇ ਭਵਾਨੀ ਠਾਕੁਰ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੀਚਰਾਂ 'ਤੇ ਥੋਪੀ ਗਈ ਬੇਲੋੜੀ ਟੈੱਟ ਦੀ ਸ਼ਰਤ ਨੂੰ ਲੈ ਕੇ ਅਧਿਆਪਕਾਂ 'ਚ ਭਾਰੀ ਨਾਰਾਜ਼ਗੀ ਹੈ | ਇਸ ਸਬੰਧੀ ਪਹਿਲਾਂ ਵੀ ਵੱਡੇ ਪੱਧਰ 'ਤੇ ਰੈਲੀਆਂ ਕੀਤੀਆਂ ਗਈਆਂ ਪਰ ਸਰਕਾਰ ਨੇ ਅਧਿਆਪਕਾਂ ਦੀ ਆਵਾਜ਼ ਸੁਣਨ ਦੀ ਬਜਾਏ ਜਲ ਤੋਪਾਂ ਤੇ ਲਾਠੀਚਾਰਜ ਦਾ ਸਹਾਰਾ ਲਿਆ, ਜੋ ਕਿ ਲੋਕਤੰਤਰ ਲਈ ਨਿੰਦਣਯੋਗ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਹੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪਵਨ ਸ਼ਰਮਾ, ਰਕੇਸ਼ ਮਹਾਜਨ, ਵਿਵੇਕ ਗੁਪਤਾ, ਵਿਸ਼ਵਦੀਪ ਸੈਣੀ, ਰਾਜੀਵ ਸਲਾਰੀਆ, ਅੰਮਿ੍ਤਪਾਲ ਸਿੰਘ, ਵਿਜੇ ਕੁਮਾਰ, ਸੰਜੀਵ ਮਾਹੀ, ਰਾਮ ਕੁਮਾਰ, ਕਸ਼ਮੀਰ ਚੰਦ, ਰਵੀ ਦੱਤ, ਰਮੇਸ਼ ਕੁਮਾਰ, ਰਜੇਸ਼ ਕੁਮਾਰ, ਰਜਨੀਸ਼ ਕੁਮਾਰ, ਰਾਕੇਸ਼ ਕੁਮਾਰ, ਪੁਸ਼ਪਿੰਦਰ ਸਿੰਘ, ਦੀਪਕ ਕੁਮਾਰ, ਰਾਜੀਵ ਕੁਮਾਰ, ਸੰਜੀਵ ਮਾਹੀ, ਪ੍ਰੇਮ ਭੜੋਲੀ, ਲਲਿਤ ਤੇ੍ਰਹਨ, ਜੋਗਿੰਦਰ ਐਲ.ਏ., ਰਾਕੇਸ਼ ਸ਼ਰਮਾ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਹਰਸਿਮਰਨਜੀਤ ਸਿੰਘ, ਰਾਜੀਵ ਭੋਆ ਸਿੰਘ, ਦੀਪਕ ਕੁਮਾਰ, ਵਿਜਅੰਤ ਜੋਸ਼ੀ, ਕੁਲਵਿੰਦਰ ਸਿੰਘ, ਪੰਕਜ ਕੁਮਾਰ ਅਤੇ ਵਿਵੇਕ ਗੁਪਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਤਾ ਯੋਗ ਆਸ਼ਰਮ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ (ਮੇਨ) ਵਲੋਂ ਸਮਾਜ ਸੇਵਾ ਲਈ ਸਮਰਪਿਤ ਮੈਂਬਰਾਂ ਦਾ ਸਨਮਾਨ
Ad Position 24