01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨੌਸ਼ਹਿਰਾ ਨਲਬੰਦਾ 'ਚ 3 ਟਰਾਂਸਫ਼ਾਰਮਰਾਂ ਤੋਂ ਤੇਲ ਤੇ ਕੀਮਤੀ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 09-04-2026
ਘਰੋਟਾ, 8 ਅਪ੍ਰੈਲ (ਸੰਜੀਵ ਗੁਪਤਾ)- ਪਾਵਰਕਾਮ ਸਰਨਾ ਸਬ-ਡਵੀਜ਼ਨ ਅਧੀਨ ਆਉਂਦੇ ਘਰੋਟਾ ਖੇਤਰ ਦੇ ਪਿੰਡ ਨੌਸ਼ਹਿਰਾ ਨਲਬੰਦਾ ਵਿਚ ਚੋਰਾਂ ਵਲੋਂ ਟਰਾਂਸਫ਼ਾਰਮਰਾਂ ਨੰੂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਰਿਪੋਰਟਾਂ ਅਨੁਸਾਰ ਚੋਰਾਂ ਨੇ ਰਾਤ ਨੂੰ ਪਿੰਡ 'ਚ ਲਗਾਏ ਗਏ ਤਿੰਨ ਟਰਾਂਸਫ਼ਾਰਮਰਾਂ 'ਚੋਂ ਤੇਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਟਰਾਂਸਫ਼ਾਰਮਰ ਖੋਲ੍ਹੇ, ਉਨ੍ਹਾਂ ਦਾ ਸਾਮਾਨ ਕੱਢਿਆ ਤੇ ਖ਼ਾਲੀ ਢਾਂਚਿਆਂ ਨੂੰ ਜ਼ਮੀਨ 'ਤੇ ਛੱਡ ਕੇ ਭੱਜ ਗਏ | ਇਸ ਘਟਨਾ ਨਾਲ ਕਿਸਾਨਾਂ ਤੇ ਪ੍ਰਭਾਵਿਤ ਲੋਕਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਸੰਬੰਧੀ ਪੀੜਤਾਂ ਪੂਰਨ ਚੰਦ ਪੁੱਤਰ ਇੰਦਰ ਸਿੰਘ ਵਾਸੀ ਸਿੰਬਲੀ ਰਾਏਆਂ, ਸੰਸਾਰ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਰਵੇਲ ਸਿੰਘ ਵਾਸੀ ਨੌਸ਼ਹਿਰਾ ਨਲਬੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ 'ਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਜਿਸ ਕਾਰਨ ਖੇਤੀ ਦੇ ਕੰਮ ਠੱਪ ਹੋ ਗਏ ਹਨ | ਪਾਵਰਕਾਮ ਵਿਭਾਗ ਤੇ ਸਥਾਨਕ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ | ਇਸ ਦੌਰਾਨ ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਤੇ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਚੋਰੀਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਦੇ ਖੇਤਾਂ 'ਚ ਬਿਜਲੀ ਤੁਰੰਤ ਬਹਾਲ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਚੱਕੀ ਪੁਲ 'ਤੇ ਬਣਿਆ ਅਸਥਾਈ ਬੱਸ ਸਟੈਂਡ ਬਣ ਰਿਹਾ ਹਾਦਸੇ ਦਾ ਕਾਰਨ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ
Ad Position 24