ਊਧਨਵਾਲ, 9 ਅਪ੍ਰੈਲ (ਪਰਗਟ ਸਿੰਘ)-ਕਾਂਗਰਸ ਪਾਰਟੀ ਵਲੋਂ ਪੂਰੇ ਪੰਜਾਬ ਵਿਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ | ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਲਖਵਿੰਦਰ ਸਿੰਘ ਢੰਡੇ ਨੂੰ ਦੂਜੀ ਵਾਰ ਬਲਾਕ ਪ੍ਰਧਾਨ ਬਣਾਇਆ ਗਿਆ | ਦੂਜੀ ਵਾਰ ਬਲਾਕ ਪ੍ਰਧਾਨ ਬਣਨ 'ਤੇ ਲਖਵਿੰਦਰ ਸਿੰਘ ਢੰਡੇ ਨੇ ਸਮੁੱਚੀ ਹਾਈਕਮਾਂਡ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਬਲਾਕ ਪ੍ਰਧਾਨ ਦੀ ਦੂਜੀ ਵਾਰ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਦਾ ਰਹਾਂਗਾ |