ਗੁਰਦਾਸਪੁਰ, 9 ਅਪ੍ਰੈਲ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵਲੋਂ ਤਿੰਨ ਦੋਸ਼ੀਆਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਦੋਰਾਂਗਲਾ ਪੁਲਿਸ ਨੇ ਗੁਰਚਰਨਦੀਪ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਇਕ ਔਰਤ ਨੰੂ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ਣ ਖਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਕਰਨਬੀਰ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |