29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 10-04-2026
ਧਾਰੀਵਾਲ, 9 ਅਪ੍ਰੈਲ (ਸਵਰਨ ਸਿੰਘ)- ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ਼ ਐਜੂਕੇਸ਼ਨ ਧਾਰੀਵਾਲ ਦੇ ਬੀ.ਐੱਡ. ਕੋਰਸ ਦੇ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ | ਕਾਲਜ ਚੇਅਰਮੈਨ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐੱਡ. ਸਮੈਸਟਰ ਪਹਿਲਾ ਦੀ ਲਈ ਗਈ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ,ਜਿਸ ਵਿਚ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ ਹਨ, ਜਿਨਾਂ ਵਿਚ ਅਮਿਤਾ, ਸ਼ਰਨਦੀਪ ਕੌਰ, ਲਵਜੀਤ ਸਿੰਘ, ਸਿਮਰਨਜੀਤ ਕੌਰ, ਬਲੈਸੀ ਗਿੱਲ, ਹਰਕੀਰਤ ਕੌਰ, ਮਨਜੀਤ ਕੌਰ, ਸੁਖਮਨਜੀਤ ਸਿੰਘ, ਕਰਮਨਪ੍ਰੀਤ ਸਿੰਘ, ਰਾਜਵਿੰਦਰ ਕੌਰ, ਹਰਮਨਪ੍ਰੀਤ ਕੌਰ ਅਤੇ ਪੂਜਾ ਕੁਮਾਰੀ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਹੈ | ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਚੇਅਰਮੈਨ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ, ਪਿ੍ੰਸੀਪਲ ਮਨਦੀਪ ਕੌਰ ਚਾਹਲ, ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ, ਕਾਰਜਕਾਰੀ ਕਾਲਜ ਪਿ੍ੰਸੀਪਲ ਡਾਕਟਰ ਜੀਵਨ ਜੋਤੀ, ਅਸਿਸਟੈਂਟ ਪ੍ਰੋਫੈਸਰ ਗਗਨਦੀਪ ਕੌਰ, ਰਜਨੀ ਰਾਵਤ, ਨਵਨੀਤ ਕੌਰ, ਹਰਨੀਤ ਕੌਰ ਆਦਿ ਨੇ ਵਿਦਿਆਰਥੀਆਂ ਨੂੰ ਪਵਿੱਖ ਵਿਚ ਵਧੇਰੇ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਨਾਮਵਰ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਚੌੜਾ ਖੁਰਦ <br/> ਅਗਲੀ ਖ਼ਬਰ ਲੋਧੀਨੰਗਲ ਵਲੋਂ ਸੁਖਜਿੰਦਰ ਸਿੰਘ ਪਾਰਸ ਹਲਕਾ ਫ਼ਤਹਿਗੜ੍ਹ ਚੂੜੀਆਂ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ <br/>
Ad Position 24