29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-04-2026
ਗੁਰਦਾਸਪੁਰ, 9 ਅਪ੍ਰੈਲ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵਲੋਂ ਤਿੰਨ ਦੋਸ਼ੀਆਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਦੋਰਾਂਗਲਾ ਪੁਲਿਸ ਨੇ ਗੁਰਚਰਨਦੀਪ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਇਕ ਔਰਤ ਨੰੂ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਦੋਸ਼ਣ ਖਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਕਰਨਬੀਰ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਤਿੰਦਰਪਾਲ ਸਿੰਘ ਪਿ੍ੰਸ ਕਾਲਾ-ਬਾਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਕਣਕ ਤੇ ਚਾਂਦੀ ਦੇ ਭਾਂਡੇ ਚੋਰੀ
Ad Position 24