29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਲੋਧੀਨੰਗਲ ਵਲੋਂ ਸੁਖਜਿੰਦਰ ਸਿੰਘ ਪਾਰਸ ਹਲਕਾ ਫ਼ਤਹਿਗੜ੍ਹ ਚੂੜੀਆਂ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 10-04-2026
ਕਿਲ੍ਹਾ ਲਾਲ ਸਿੰਘ, 9 ਅਪ੍ਰੈਲ (ਬਲਬੀਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਤੇ ਅਨੇਕਾਂ ਕੁਰਬਾਨੀਆਂ ਦੇ ਕੇ ਇਹ ਪਾਰਟੀ ਹੋਂਦ ਵਿਚ ਆਈ ਹੈ | ਇਸ ਪਾਰਟੀ ਵਿਚ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਪਾਰਟੀ ਨੇ ਮਾਣ-ਸਤਿਕਾਰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਖਬੀਰ ਸਿੰਘ ਲੋਧੀਨੰਗਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੁਖਜਿੰਦਰ ਸਿੰਘ ਪਾਰਸ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਕਰਨ ਮੌਕੇ ਕੀਤਾ | ਲੋਧੀਨੰਗਲ ਨੇ ਕਿਹਾ ਕਿ ਹਲਕੇ ਦੇ ਸਾਰੇ ਹੀ ਵਰਕਰਾਂ ਦੀ ਰਾਇ ਨਾਲ ਸੁਖਜਿੰਦਰ ਸਿੰਘ ਪਾਰਸ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੁਖਜਿੰਦਰ ਸਿੰਘ ਪਾਰਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਲਖਬੀਰ ਸਿੰਘ ਲੋਧੀਨੰਗਲ, ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਯੂਥ ਅਕਾਲੀ ਦਲ ਦੇ ਸਕੱਤਰ ਗੁਰਜੀਤ ਸਿੰਘ ਬਿਜਲੀਵਾਲ, ਕੰਵਰਸੰਦੀਪ ਸਿੰਘ ਲੋਧੀਨੰਗਲ, ਅਮਰੀਕ ਸਿੰਘ ਬਾਲੇਵਾਲ, ਸਾ. ਚੇਅਰਮੈਨ ਸੰਤੋਖ ਸਿੰਘ ਦਮੋਦਰ, ਸਾ. ਚੇਅਰਮੈਨ ਕੰਵਲਜੀਤ ਸਿੰਘ ਰੋਜ਼ੀ ਬੱਲ, ਰਣਧੀਰ ਸਿੰਘ ਦਾਖਲਾ, ਕੁਲਦੀਪ ਸਿੰਘ ਕੋਟਮਜਲਸ (ਦੋਵੇਂ ਸਰਕਲ ਪ੍ਰਧਾਨ), ਸਤਬੀਰ ਸਿੰਘ ਮਿਰਜਾਜਾਨ, ਢਾਡੀ ਜਸਵਿੰਦਰ ਸਿੰਘ, ਸ਼ਿੰਗਾਰ ਸਿੰਘ, ਤਰਲੋਚਨ ਸਿੰਘ, ਜਸਵਿੰਦਰ ਸਿੰਘ ਹਰੂਵਾਲ, ਸੁਖਦੇਵ ਸਿੰਘ ਬਾਲੇਵਾਲ, ਸ਼ਰਨਜੀਤ ਸਿੰਘ ਪੱਡਾ, ਕਰਮ ਸਿੰਘ ਭੱਟੀ, ਜਰਨੈਲ ਸਿੰਘ ਲਾਡੀ, ਅਮਰਜੀਤ ਸਿੰਘ ਕੋਟਲੀ ਫੱਸੀ, ਅਤਵਾਰ ਸਿੰਘ ਖੋਖਰ ਫ਼ੌਜੀਆਂ, ਯੂਥ ਆਗੂ ਗੁਰਵਿੰਦਰ ਸਿੰਘ ਘਾੜਕੀਆਂ, ਵੱਸਣ ਸਿੰਘ ਕਾਦੀਆਂ, ਸਤਨਾਮ ਸਿੰਘ ਜੇ.ਈ. ਦੇਸਾ ਸਿੰਘ ਭੁੱਲਰ, ਸੁਰਜੀਤ ਸਿੰਘ ਬਿਜਲੀਵਾਲ, ਡਾ. ਗੁਰਜੰਟ ਸਿੰਘ, ਹਰਜੀਤ ਸਿੰਘ ਹਰਸੀਆਂ, ਅਮਰਜੀਤ ਸਿੰਘ ਮੋਟਮਜਲਸ, ਰੇਸ਼ਮ ਸਿੰਘ, ਸਾ. ਸਰਪੰਚ ਜਸਵੰਤ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਦੀਸ਼ਾ ਹਰੂਵਾਲ, ਮੱਖਣ ਸਿੰਘ ਬਾਲੇਵਾਲ, ਕੁਲਵੰਤ ਸਿੰਘ ਬੱਜੂਮਾਨ, ਗੁਰਨਾਮ ਸਿੰਘ, ਹਰਦੇਵ ਸਿੰਘ ਬਾਜਪੁਰ, ਸੁਖਦੇਵ ਸਿੰਘ ਪ੍ਰਧਾਨ, ਹਰਦੇਵ ਸਿੰਘ ਧਰਮਕੋਟ, ਮਲਕੀਤ ਸਿੰਘ ਰੰਧਾਵਾ, ਤਰਲੋਕ ਸਿੰਘ ਕਾਸ਼ਤੀਵਾਲ, ਤਰਸੇਮ ਸਿੰਘ ਸੇਖੋਵਾਲੀ, ਬਲਦੇਵ ਸਿੰਘ ਪੰਨਵਾਂ, ਬਿਸ਼ਨ ਸਿੰਘ, ਜਸਬੀਰ ਸਿੰਘ ਫ਼ੌਜੀ, ਰਛਪਾਲ ਸਿੰਘ ਮੁਹੱਬਤ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅਤਿੰਦਰਪਾਲ ਸਿੰਘ ਪਿ੍ੰਸ ਕਾਲਾ-ਬਾਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ <br/>
Ad Position 24