29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 10-04-2026
ਬਹਿਰਾਮਪੁਰ, 9 ਅਪ੍ਰੈਲ (ਪ੍ਰੋ: ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਸੰਜੀਵ ਸੈਣੀ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਹੋਈ ਅਤੇ ਸੰਘਰਸ਼ ਨੰੂ ਲਾਮਬੰਦ ਕਰਨ 'ਤੇ ਵਿਚਾਰਾਂ ਕੀਤੀਆਂ | ਆਗੂਆਂ ਵਲੋਂ ਦੱਸਿਆ ਕਿ ਪੰਜਾਬ ਸਰਕਾਰ ਤੇ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਡੀ.ਏ ਦੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਰਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਥੇ ਹੀ ਬੱਸ ਨਹੀਂ, ਸਰਕਾਰ ਵਿਭਾਗ ਦੀਆਂ ਕੀਮਤੀ ਜ਼ਮੀਨਾਂ ਕੋਡੀਆਂ ਦੇ ਭਾਅ ਵੇਚਣ ਜਾ ਰਹੀ ਹੈ, ਇਸ ਲਈ ਬਿਜਲੀ ਮੁਲਾਜ਼ਮ ਸੰਘਰਸ਼ ਦੇ ਰਾਹ ਪਏ ਹਨ | ਜੇਕਰ ਸਰਕਾਰ ਤੇ ਮੈਨੇਜਮੈਂਟ ਅਜਿਹਾ ਕਰਦੀ ਹੈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਨਿਰੋਲ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਰਕੇਸ਼ ਕੁਮਾਰ ਸੈਣੀ, ਸਤਨਾਮ ਸਿੰਘ, ਬਲਵਿੰਦਰ ਸਿੰਘ, ਰਮਨ ਕੁਮਾਰ, ਸਤਨਾਮ ਸਿੰਘ, ਕੰਸ ਰਾਜ, ਰਜਿੰਦਰ ਸ਼ਰਮਾ, ਫ਼ਿਰੋਜ਼ ਮਸੀਹ, ਗੁਲਸ਼ਨ ਕੁਮਾਰ, ਸਤਨਾਮ ਸਿੰਘ ਸੁਲਤਾਨੀ, ਹਰੀਸ਼ ਕੁਮਾਰ, ਸੁਖਵੰਤ ਸਿੰਘ, ਬਲਵੀਰ ਸਿੰਘ, ਰਾਜ ਮਸੀਹ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਓਲੰਪੀਅਨ ਰਮਨਦੀਪ ਸਿੰਘ ਬੱਲ ਦਾ ਐੱਸ.ਪੀ. ਬਟਾਲਾ ਲੱਗਣ 'ਤੇ ਸੰਕਲਪ ਸੰਸਥਾ ਦੇ ਅਹੁਦੇਦਾਰਾਂ ਵਲੋਂ ਸਵਾਗਤ ਅਗਲੀ ਖ਼ਬਰ ਐੱਸ. ਐੱਸ. ਐੱਮ. ਕਾਲਜ ਦਾ ਖੇਡ ਮੇਲਾ ਸਮਾਪਤ
Ad Position 24