29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 463ਵਾਂ ਪ੍ਰਕਾਸ਼ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-04-2026
ਪਠਾਨਕੋਟ, 9 ਅਪ੍ਰੈਲ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 463ਵਾਂ ਪ੍ਰਕਾਸ਼ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਾ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਅਤੇ ਪੰਚਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸ਼ਬਦ ਗਾਇਣ ਕੀਤਾ | ਅੰਤ ਵਿਚ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਕੁਲਤਾਰ ਸਿੰਘ, ਤਰਲੋਕ ਸਿੰਘ, ਹਰਜੀਤ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਕੌਰ, ਮਾਨਸ ਕੌਰ, ਸੁਰਿੰਦਰਜੀਤ ਕੌਰ, ਰਤਨ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਨਰੇਂਦਰ ਕੌਰ ਕੇਸਰ, ਹਰਵਿੰਦਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਇਕਬਾਲ ਕੌਰ, ਰਣਜੀਤ ਕੌਰ, ਰਵਿੰਦਰ ਕੌਰ, ਹਰਵਿੰਦਰ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਸਿੰਘ, ਰਿਤੂ ਕੌਰ, ਦਵਿੰਦਰ ਪਾਲ ਸਿੰਘ, ਸੁਰਜੀਤ ਸਿੰਘ, ਸੁਰਜੀਤ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ ਅਤੇ ਹਰਬੰਸ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਤਿੰਨ ਚਾਰ ਦਿਨਾਂ ਤੋਂ ਪੈ ਰਹੇ ਮੀਂਹ ਤੇ ਤੇਜ਼ ਹਵਾ ਕਾਰਨ ਕਣਕ ਦੀ ਫ਼ਸਲ ਖੇਤਾਂ 'ਚ ਵਿਛੀ, ਕਿਸਾਨ ਪ੍ਰੇਸ਼ਾਨ... ਅਗਲੀ ਖ਼ਬਰ ਭਾਜਪਾ ਤਾਰਾਗੜ੍ਹ ਮੰਡਲ ਵਲੋਂ ਕੀਤੀ ਗਈ ਮੀਟਿੰਗ
Ad Position 24