29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕੈਬਨਿਟ ਮੰਤਰੀ ਵਲੋਂ 12 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 10-04-2026
ਪਠਾਨਕੋਟ, 9 ਅਪ੍ਰੈਲ (ਸੁਮਿਤ)-ਕੈਬਨਿਟ ਮੰਤਰੀ ਲਾਲ ਚੰਦ ਨੇ 12 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰਾਮ-ਲੀਲ੍ਹਾ ਮੈਦਾਨ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ | ਉਨ੍ਹਾਂ ਮਿਸ਼ਨ ਰੋਡ ਦੇ ਨੇੜੇ ਸਥਿਤ ਮੈਦਾਨ ਵਿਚ ਚੱਲ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਆਮ ਆਦਮੀ ਪਾਰਟੀ ਦੇ ਨੇਤਾ ਰੋਹਿਤ ਸਿਆਲ ਅਤੇ ਹੋਰ ਪਾਰਟੀ ਅਧਿਕਾਰੀ ਵੀ ਦੌਰੇ ਦੌਰਾਨ ਮੌਜੂਦ ਸਨ | ਨਿਰੀਖਣ ਦੌਰਾਨ ਪ੍ਰਸ਼ਾਸਨਿਕ ਪੱਧਰ 'ਤੇ ਵੀ ਉੱਚ ਪੱਧਰੀ ਗਤੀਵਿਧੀ ਦੇਖੀ ਗਈ | ਡੀ.ਸੀ. ਪਠਾਨਕੋਟ ਪੱਲਵੀ ਅਤੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਸਮੇਤ ਕਈ ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ | ਕੈਬਨਿਟ ਮੰਤਰੀ ਲਾਲ ਚੰਦ ਨੇ ਕਿਹਾ ਕਿ 12 ਅਪ੍ਰੈਲ ਨੂੰ ਹੋਣ ਵਾਲਾ ਇਹ ਸਮਾਗਮ ਇਕ ਮਹੱਤਵਪੂਰਨ ਸਮਾਗਮ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮਹਿਮਾਨ ਹੋਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਤੇਜ਼ ਰਫ਼ਤਾਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਕੱਸੀ ਕਮਰ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਵਲੋਂ ਵਿਧਾਨ ਸਭਾ ਅਤੇ ਮੰਡਲ ਪ੍ਰ...
Ad Position 24