29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 10-04-2026
ਪਠਾਨਕੋਟ, 9 ਅਪ੍ਰੈਲ (ਵਿਨੋਦ)- ਸੀਨੀਅਰ ਕਾਂਗਰਸੀ ਲੀਡਰ ਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਨੂੰ ਸੂਬਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬਾ ਕਾਂਗਰਸ ਵਲੋਂ ਜ਼ਿਲ੍ਹਾ ਕਾਂਗਰਸ ਪਠਾਨਕੋਟ ਵਿਚ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਲਈ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਧੰਨਵਾਦ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਸੂਬਾ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਦਿਨ ਰਾਤ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਪੁਲਿਸ ਨੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਜੋੜੇ ਨੂੰ ਕੀਤਾ ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਵਲੋਂ 12 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ <br/>
Ad Position 24